Saturday, July 18, 2026

 ਸ਼ਿਵਾਲਕ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਵਿਚ ਲਗਾਇਆ ਕਾਨੂੰਨੀ ਸਾਖਰਤਾ ਸੈਮੀਨਾਰ

ppn2012201612
ਫਾਜ਼ਿਲਕਾ, 20 ਦਸੰਬਰ (ਵਿਨੀਤ ਅਰੋੜਾ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ, ਐਸ.ਕੇ ਅਗਰਵਾਲ ਮਾਨਯੌਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਲੱਛਮਣ ਸਿੰਘ ਮਾਨਯੌਗ ਅਡੀਸ਼ਨਲ ਜ਼ਿਲ੍ਹਾਂ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਸ਼ਿਵਾਲਕ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਫਾਜ਼ਿਲਕਾ ਵਿਚ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ।ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਕੇ.ਕੇ ਬਾਂਸਲ ਨੇ ਕਿਹਾ ਕਿ ਲੋਕਾਂ ਵਿਚ ਕਾਨੂੰਨੀ ਜਾਗਰੂਕਤਾ ਵਧਾਉਣ ਦਾ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਲੋਕ ਆਪਣੇ ਕਾਨੂੰਨੀ ਹੱਕਾ ਤੋਂ ਵਾਂਝੇ ਨਾ ਰਹਿ ਜਾਣ।ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 1,50,000 ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ।ਇਸ ਤੋਂ ਬਾਅਦ ਪੈਨਲ ਵਕੀਲ ਸੋਮ ਪ੍ਰਕਾਸ਼ ਸੇਠੀ ਅਤੇ ਸੁਰੈਨ ਲਾਲ ਕਟਾਰਿਆ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਂ ਵਿਕਟਿਮ ਮੁਆਵਜ਼ਾ ਸਕੀਮ ਬਾਰੇ ਦੱਸਿਆ। ਜਿਸ ਵਿਚ ਤੇਜਾਬ ਪੀੜਤ ਨੁੰ 3 ਲੱਖ ਤੱਕ ਦਾ ਮੁਆਵਜ਼ਾ ਸਰਕਾਰ ਤੋਂ ਮਿਲ ਸਕਦਾ ਹ ਅਤੇ ਨਾਲ ਹੀ ਲੋਕਾਂਂ ਨੁੰ ਅਪੀਲ ਵੀ ਕੀਤੀ ਕਿ ਤੁਸੀਂ ਜਿਲ੍ਹਾਂ ਕਾਨੂੰਨੀ ਸੇਵਾਵਾਂ ਦੇ ਦਫ਼ਤਰ ਵਿੱਚ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਭ ਲੈ ਸਕਦੇ ਹੋ। ਇਸ ਮੋਕੇ ਸਟਾਫ਼ ਮੈਂਬਰ ਅਤਰੀ ਸ਼ਰਮਾ, ਗੀਰਿਸ਼ ਗੋਇਲ ਵੀ ਸ਼ਾਮਲ ਸਨ। ਅੰਤ ਵਿਚ ਸਕੂਲ ਦੀ ਪ੍ਰਿਸਿਪਲ ਵੱਲੋਂ ਸੀਜੇਐਮ ਬਾਂਸਲ ਨੂੰ ਸਨਮਾਨਿਤ ਕੀਤਾ ਗਿਆ।ਉਨ੍ਹਾਂ ਬੱਚਿਆਂ ਨੂੰ ਪਾਣੀ ਬਚਾਉਣ ਦਾ ਸੰਦੇਸ਼ ਦਿੱਤਾ ਅਤੇ ਆਪਣੇ ਆਲੇਦੁਆਲੇ ਸਫ਼ਾਈ ਰੱਖਣ ਲਈ ਜਾਗਰੂਕ ਕੀਤਾ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …

Leave a Reply