
ਨਵੀਂ ਦਿੱਲੀ, 20 ਦਸੰਬਰ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਰਾਹੀਂ, ਉਨ੍ਹਾਂ ਦੀ ਇਤਿਹਾਸਕ ਅਤੇ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਹੋਈ ਲੜੀ ਨੂੰ ਅਗੇ ਤੋਰਦਿਆਂ, ਬੁੱਧਵਾਰ, 21 ਦਸੰਬਰ ਤੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਭਾਈ ਕੁਲਵੰਤ ਸਿੰਘ (ਲੁਧਿਆਣਾ ਵਾਲਿਆਂ) ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਰਚਿਤ ਬਾਣੀ ‘ਸ਼ਬਦ ਹਜ਼ਾਰੇ ਪਾਤਿਸ਼ਾਹੀ 10’ ਬਾਣੀ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾਣ ਲਈ, ਉਸ ਦੀ ਅਰਥਾਂ ਅਤੇ ਵਿਆਖਿਆ ਸਹਿਤ ਕੱਥਾ ਅਰੰਭੀ ਗਈ ਹੈ, ਜੋ ਮੰਗਲਵਾਰ, 27 ਦਸੰਬਰ ਤਕ ਚਲੇਗੀ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਕਥਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਸਦਾ ਵਾਂਗ ਰੋਜ਼ ਸਵੇਰੇ 7.30 ਤੋਂ 8.30 ਵਜੇ ਤਕ ਚੜ੍ਹਦੀਕਲਾ ਟਾਈਮ ਟੀਵੀ ਪੁਰ ਹੋ ਰਿਹਾ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media