ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਸ੍ਰ. ਹਰਬੰਸ ਸਿੰਘ 25 ਸਾਲ ਬਤੌਰ ਅਸਟੇਟ ਸੁਪਰਵਾਈਜ਼ਰ ਅਤੇ ਸ੍ਰ. ਗੁਰਮੀਤ ਸਿੰਘ ੨੦ ਸਾਲ ਬਤੌਰ ਸੁਪਰੀਟੈਂਡੈਂਟ ਦੀ ਸੇਵਾ ਨਿਭਾਉਣ ਉਪਰੰਤ ਸੇਵਾਮੁਕਤ ਹੋਏ। ਇਸ ਮੌਕੇ ਤੇ ਸਕੂਲ ਦਫਤਰ ਵੱਲੋਂ ਇੱਕ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਸ੍ਰ. ਹਰਬੰਸ ਸਿੰਘ ਅਤੇ ਸ੍ਰ. ਗੁਰਮੀਤ ਸਿੰਘ ਬਾਰੇ ਕਿਹਾ ਕਿ ਇਨ੍ਹਾਂ ਦੋਹਾਂ ਨੇ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਸਕੂਲ ਦੀ ਸੇਵਾ ਨਿਭਾਈ। ਉਨ੍ਹਾਂ ਦਫਤਰ ਦੇ ਬਾਕੀ ਕਰਮਚਾਰੀਆਂ ਨੂੰ ਵੀ ਇਸੇ ਜਜ਼ਬੇ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਡਾ: ਸੰਤੋਖ ਸਿੰਘ, ਆਨਰੇਰੀ ਸੱਕਤਰ ਸ੍ਰ. ਨਰਿੰਦਰ ਸਿੰਘ ਖੁਰਾਣਾ, ਐਡੀ: ਸੱਕਤਰ ਸ੍ਰ. ਪ੍ਰਿਤਪਾਲ ਸਿੰਘ ਸੇਠੀ ਅਤੇ ਡਾ: ਧਰਮਵੀਰ ਸਿੰਘ ਨੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਸੇਵਾਮੁਕਾਤ ਹੋਏ ਦੋਹਾਂ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰੋਗਰਾਮ ਦੌਰਾਨ ਸਕੂਲ ਦੀਆਂ ਮੁਖ ਅਧਿਆਪਕਾਵਾਂ ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਰਾਜਦਵਿੰਦਰ ਕੌਰ ਗਿੱਲ, ਸ਼੍ਰੀਮਤੀ ਨਿਸ਼ਚਿੰਤ ਕੌਰ, ਸ਼੍ਰੀਮਤੀ ਕਵਲਪ੍ਰੀਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਮੰਜੂ, ਸ਼੍ਰੀਮਤੀ ਰਵਿੰਦਰ ਕੌਰ, ਸ਼੍ਰੀਮਤੀ ਕਿਰਨਜੋਤ ਕੌਰ, ਕੰਵਲਜੀਤ ਕੌਰ ਗਿੱਲ, ਸ੍ਰ. ਦਰਸ਼ਨ ਸਿੰਘ, ਸੰਜੇ ਵਿੱਜ, ਕੰਵਲਜੀਤ ਕੌਰ ਸੋਨੀ, ਨਵਜੋਤ ਕੌਰ, ਭੁਪਿੰਦਰ ਕੌਰ, ਹਰਣੀਤ ਕੌਰ, ਗੁਰਬਖਸ਼ ਕੌਰ, ਰਾਜਨ, ਅਤੇ ਵਿਕਰਮਜੀਤ ਸਿੰਘ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …