
ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਪੱਤਰਕਾਰ ਭਾਈਚਾਰੇ ਲਈ ਖੁਸ਼ੀ ਦੀ ਖਬਰ ਹੈ ਕਿ ਸਥਾਨਕ ਜੀ.ਟੀ ਰੋਡ ਸਥਿਤ ਨਿਊ ਅੰਮ੍ਰਿਤਸਰ ਵਿਖੇ ਪ੍ਰੈੱਸ ਕਲੱਬ, ਅੰਮ੍ਰਿਤਸਰ ਦਾ ਉਦਘਾਟਨ ਅੱਜ ਕੀਤਾ ਜਾ ਰਿਹਾ ਹੈ। ਪ੍ਰੈਸ ਨੂੰ ਜਾਰੀ ਬਿਆਨ ਵਿੱਚ ਸ੍ਰ. ਮਜੀਠੀਆ ਦੇ ਮੀਡੀਆ ਸਲਾਹਕਾਰ ਸਰਚਾਂਦ ਸਿੰਘ ਨੇ ਦੱਸਿਆ ਹੈ ਕਿ ਅੱਜ 21 ਦਸੰਬਰ 2016 ਨੂੰ ਸਵੇਰੇ 10:30 ਵਜੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਨਿਊ ਅੰਮ੍ਰਿਤਸਰ ਵਿਖੇ ਪ੍ਰੈਸ ਕਲੱਬ ਸਭ ਪੱਤਰਕਾਰ ਭਰਾਵਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ।ਉਨਾਂ ਨੇ ਇਸ ਯਾਦਗਾਰੀ ਸਮਾਗਮ ਵਿੱਚ ਸਮੇਂ ਸਿਰ ਸ਼ਾਮਿਲ ਹੋਣ ਲਈ ਸਭ ਪੱਤਰਕਾਰ ਭਾਈਚਾਰੇ ਨੂੰ ਹਾਰਦਿਕ ਸੱਦਾ ਦਿੱਤਾ ਹੈ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media