Thursday, March 26, 2026

ਸਿਹਤ ਮੰਤਰੀ ਜਿਆਣੀ ਵਲੋਂ ਵਿਕਾਸ ਕੰਮਾਂ ਦਾ ਉਦਘਾਟਨ 23 ਦਸੰਬਰ ਨੂੰ- ਡਿਪਟੀ ਕਮਿਸ਼ਨਰ

ppn2112201606
ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਸ਼ੁਰੂ ਕੀਤੇ ਗਏ ਵਿਕਾਸ ਪ੍ਰਾਜੈਕਟਾਂ ਦਾ ਕੰਮ ਮੁਕੰਮਲ ਹੋ ਗਿਆ ਹੈ।ਇਹ ਪ੍ਰਾਜੈਕਟ ਜਲਦ ਹੀ ਲੋਕਾਂ ਨੂੰ ਸਹੂਲਤਾਂ ਦੇਣੀਆਂ ਸ਼ੁਰੂ ਕਰ ਦੇਣਗੇ। ਇੰਨ੍ਹਾਂ ਪ੍ਰਾਜੈਕਟਾਂ ਦਾ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ 23 ਦਸੰਬਰ 2016 ਨੂੰ ਕਰਨਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਸੁਵਿਧਾਵਾਂ ਦੇਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਨਿਰਮਾਣ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਰਮਾਣ ਤੇ 3154.80 ਲੱਖ ਰੁਪਏ ਦੀ ਰਾਸ਼ੀ  ਖਰਚ ਕੀਤੀ ਗਈ ਹੈ। ਇਸ ਪ੍ਰਬੰਧਕੀ ਕੰਪਲੈਕਸ ਦੇ ਬਣਨ ਨਾਲ ਇੱਕ ਛੱਤ ਹੇਠ ਹੀ ਸਾਰੀਆਂ ਸੇਵਾਵਾਂ ਉਪਲਬੱਧ ਹੋਣਗੀਆਂ। ਜਿਸ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਦਾ ਉਦਘਾਟਨ ਸਿਹਤ ਮੰਤਰੀ ਸ਼੍ਰੀ ਜਿਆਣੀ ਵੱਲੋਂ 23 ਦਸੰਬਰ 2016 ਨੂੰ ਸਵੇਰੇ 10 ਵਜ਼ੇ ਸਵੇਰੇ ਕੀਤਾ ਜਾਵੇਗਾ।
ਇਸ ਤਰ੍ਹਾਂ ਹੀ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਖੇਡਾਂ ਵਿਚ ਅੱਗੇ ਲਿਜਾਣ ਲਈ ਅਤਿ ਆਧੁਨਿਕ ਸਹੂਲਤਾਂ ਵਾਲੇ ਬਹੁਮੰਤਵੀ ਖੇਡ ਸਟੇਡੀਅਮ ਦਾ ਨਿਰਮਾਣ ਕਰਵਾਇਆ ਗਿਆ ਹੈ। ਇਸ ਦੇ ਨਿਰਮਾਣ ਤੇ ਪੰਜਾਬ ਸਰਕਾਰ ਵੱਲੋਂ 680.00 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। ਫਾਜ਼ਿਲਕਾ ਜ਼ਿਲ੍ਹੇ ਵਿਚ ਤਿਆਰ ਕੀਤੇ ਗਏ ਇਸ ਖੇਡ ਸਟੇਡੀਅਮ ਦੀ ਦਿੱਖ ਵੇਖਦਿਆਂ ਹੀ ਬਣਦੀ ਹੈ। ਇਸ ਦਾ ਉਦਘਾਟਨ ਸਵੇਰੇ 10.20 ਵਜ਼ੇ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਰ੍ਹਾਂ ਹੀ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣ ਰਹੀ ਸਾਦਕੀ ਚੌਂਕੀ ਤੇ ਕਾਨਫਰੰਸ ਹਾਲ ਦਾ ਨਿਰਮਾਣ ਕਰਵਾਇਆ ਗਿਆ ਹੈ। ਇਸ ਤਰ੍ਹਾਂ ਹੀ ਬਾਰਡਰ ਗੇਟ ਦਾ ਨਿਰਮਾਣ ਵੀ ਆਪਣੇ ਆਪ ਵਿਚ ਸੁੰਦਰੀਕਰਨਾ ਦਾ ਨਮੂਨਾ ਪੇਸ਼ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਦਾ ਉਦਘਾਟਨ 10.20 ਵਜ਼ੇ ਕੀਤਾ ਜਾਵੇਗਾ। ਇੰਨ੍ਹਾਂ ਦੇ ਨਿਰਮਾਣ ਨਾਲ ਫਾਜ਼ਿਲਕਾ ਵਿੱਲਖਣ ਦਿੱਖ ਪੇਸ਼ ਕਰਦਾ ਪ੍ਰਤੀਤ ਹੁੰਦਾ ਹੈ।ਇਸੇ ਤਰਾਂ ਇਸੇ ਦਿਨ ਹੀ ਸਿਹਤ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਵੱਲੋਂ 100 ਬੈਡ ਦੇ ਸਿਵਲ ਹਸਪਤਾਲ, ਕੈਂਸਰ ਹਸਪਤਾਲ ਅਤੇ ਟ੍ਰਾਮਾ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਇਸ ਨਾਲ ਨਾ ਕੇਵਲ ਫਾਜ਼ਿਲਕਾ ਜ਼ਿਲ੍ਹੇ ਸਗੋਂ ਆਸਪਾਸ ਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਚੰਗੀਆਂ ਸਿਹਤ ਸਹੁਲਤ ਮਿਲ ਸਕਣਗੀਆਂ।

Check Also

ਸੂਬੇ ਭਰ ਵਿੱਚ 2.89 ਲੱਖ ਤੋਂ ਵੱਧ ਮਾਵਾਂ ਨੂੰ ਮਿਲੀ ਆਰਥਿਕ ਰਾਹਤ – ਗੁਰਪ੍ਰਤਾਪ ਸਿੰਘ ਸੰਧੂ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਇਸਤਰੀਆਂ ਦੀ ਭਲਾਈ ਅਤੇ ਸਸ਼ਕਤੀਕਰਨ ਆਮ ਆਦਮੀ ਪਾਰਟੀ ਦੀ …

Leave a Reply