
ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ) – ਆਮ ਆਦਮੀ ਪਾਰਟੀ ਦੇ ਫਾਜ਼ਿਲਕਾ ਤੋਂ ਉਮੀਦਵਾਰ ਸਮਰਬੀਰ ਸਿੰਘ ਨੇ ਅੱਜ ਆਪਣੇ ਚੋਣ ਪ੍ਰਚਾਰ ਅਭਿਆਨ ਨੂੰ ਤੇਜ਼ ਕਰਦੇ ਹੋਏ ਜ਼ਿਲ੍ਹੇ ਦੇ ਪਿੰਡ ਬਾਧਾ, ਰਾਣਾ ਅਤੇ ਪੈਂਚਾਂ ਵਾਲੀ ਵਿਚ ਲੋਕਾਂ ਨਾਲ ਮੁਲਾਕਾਤ ਕਰਕੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ। ਪਿੰਡਾਂ ਵਿਚ ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਮਰਬੀਰ ਸਿੰਘ ਨੇ ਕਿਹਾ ਕਿ ਅਕਾਲੀ ਭਾਜਪਾ ਅਤੇ ਕਾਂਗਰਸ ਵਿਚ ਗੁਪਤ ਸਮਝੋਤਾ ਹੈ ਜਿਸ ਦੇ ਤਹਿਤ ਇਹ ਪਾਰਟੀਆਂ ਲੋਕਾਂ ਨੂੰ ਲੁੱਟਣ ਲੱਗੀਆਂ ਹੋਈਆਂ ਹਨ। ਪੰਜਾਬ ਦੀ ਜਨਤਾ ਅਕਾਲੀ ਭਾਜਪਾ ਅਤੇ ਕਾਂਗਰਸ ਦੇ ਵਾਅਦੇ ਸੁਣਕੇ ਬੋਰ ਹੋ ਚੁੱਕੀ ਹੈ ਅਤੇ ਬਦਲਾਅ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੀਆਂ ਜਨ ਕਲਿਆਣਕਾਰੀ ਨੀਤੀਆਂ ਦੇ ਨਾਲ ਜਨਤਾ ਵਿਚਕਾਰ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਪ ਦੀ ਸਰਕਾਰ ਬਣਨਾ ਤੈਅ ਹੈ। ਆਪ ਦੀ ਸਰਕਾਰ ਬਣਨ ਤੇ ਨੋਜ਼ਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮੌਕੇ ਪੈਦਾ ਕੀਤੇ ਜਾਣਗੇ। ਵਿਧਵਾ, ਬੁਢਾਪਾ, ਅਪੰਗ ਪੈਨਸ਼ਨ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਅਤੇ ਸ਼ਗਨ ਸਕੀਮ ਯੋਜਨਾ ਦੀ ਰਕਮ 51 ਹਜ਼ਾਰ ਰੁਪਏ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਸੁਵਿਧਾਵਾਂ ਮੁਫ਼ਤ ਹੋਣਗੀਆਂ। ਕਿਸਾਨਾਂ ਅਤੇ ਵਪਾਰੀਆਂ ਦੇ ਲਈ ਕਲਿਆਣਕਾਰੀ ਯੋਜਨਾਵਾਂ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਾਰਿਆਂ ਸੁਪਨਿਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਪੂਰਾ ਕਰੇਗੀ। ਇਸ ਮੌਕੇ ਗੋਪਾਲ ਰਾਮ, ਛਿੰਦਾ ਸਿੰਘ, ਪ੍ਰਹਲਾਦ ਚੰਦ, ਗੁਰਮੁੱਖ ਚੰਦ, ਕੁੰਦਨ ਲਾਲ, ਬਸ਼ੀਰ ਸਿੰਘ ਅਤੇ ਪਾਰਟੀ ਦੇ ਹੋਰ ਅਹੁੱਦੇਦਾਰ ਅਤੇ ਵਰਕਰ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media