Friday, March 27, 2026

ਅਮਿਟ ਪੈੜਾਂ ਸਿਰਜ ਗਿਆ ਆਤਮ ਪਬਲਿਕ ਸਕੂਲ ਦਾ ਸਲਾਨਾ ਸਮਾਰੋਹ

ppn2112201615
ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ ਸੱਗੂ)- ਵਿੱਦਿਆ ਦੇ ਖੇਤਰ ’ਚ ਨਾਮਣਾ ਖੱਟਣ ਵਾਲੇ ਸਥਾਨਕ ਆਤਮ ਪਬਲਿਕ ਸਕੂਲ, ਇਸਲਾਮਾਬਾਦ ਵੱਲੋਂ ਗੁਰੂ ਨਾਨਕ ਭਵਨ, ਸਿਟੀ ਸੈਂਟਰ, ਅੰਮ੍ਰਿਤਸਰ ਵਿਖੇ ਸਕੂਲ ਦਾ ਸਲਾਨਾ ਸਮਾਰੋਹ ਕਰਵਾਇਆ ਗਿਆ।ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਪ੍ਰਮੁੱਖ ਸ਼ਾਇਰ ਅਤੇ ਸਕੂਲ ਡਾਇਰੈਕਟਰ ਸ੍ਰੀ ਦੇਵ ਦਰਦ, ਡਾ. ਹਰਭਜਨ ਸਿੰਘ ਭਾਟੀਆ, ਕਥਾਕਾਰ ਦੀਪ ਦਵਿੰਦਰ ਸਿੰਘ ਅਤੇ ਡਾ. ਜਗਦੀਸ਼ ਸਚਦੇਵਾ ਵੱਲੋਂ ਸਾਂਝੇ ਤੌਰ ਤੇ ਸ਼ਮਾ ਰੋਸ਼ਨ ਕਰਕੇ ਸਮਾਗਮ ਦਾ ਆਗਾਜ਼ ਕੀਤਾ ਗਿਆ।ਸਕੂਲ ਦੇ ਪ੍ਰਿੰ: ਮੈਡਮ ਟੀਨਾ ਸ਼ਰਮਾ ਅਤੇ ਅੰਕਿਤਾ ਸਹਿਦੇਵ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸ੍ਰ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਮਿਆਰੀ ਸੰਸਥਾਵਾਂ ’ਚ ਮਿਆਰੀ ਅਧਿਆਪਕਾਂ ਕੋਲੋਂ ਮਿਆਰੀ ਵਿੱਦਿਆ ਹਾਸਲ ਕਰਨ ਵਾਲੇ ਬੱਚੇ ਹੀ ਜਿੰਦਗੀ ਦੀਆਂ ਉਚੇਰੀਆਂ ਮੰਜਿਲਾਂ ਸਰ ਕਰਦੇ ਹਨ। ਡਾ. ਹਰਭਜਨ ਸਿੰਘ ਭਾਟੀਆ ਨੇ ਇਸ ਸਮੇਂ ਕਿਹਾ ਕਿ ਇਸਲਾਮਾਬਾਦ ਵਰਗੇ ਪੱਛੜੇ ਇਲਾਕੇ ’ਚ ਬਿਨ੍ਹਾਂ ਕਿਸੇ ਮੁਨਾਫੇ ਤੋਂ ਚਲਾਏ ਜਾਂਦੇ ਅਜਿਹੇ ਸਕੂਲ ਸਮਾਜ ਲਈ ਵਰਦਾਨ ਸਾਬਤ ਹੁੰਦੇ ਹਨ। ਸਮਾਗਮ ਦੇ ਵਿਸ਼ੇਸ਼ ਮਹਿਮਾਨ ਭਾਰਤੀ ਜਨਤਾ ਪਾਰਟੀ ਦੇ ਕੌਮੀ ਲੀਡਰ ਸ੍ਰੀ ਤਰੁਨ ਚੁੱਗ ਵੱਲੋਂ ਵੀ ਸਕੂਲੀ ਬੱਚਿਆਂ ਅਤੇ ਪ੍ਰਬੰਧਕਾਂ ਦੀ ਸਹਾਰਨਾ ਕਰਦਿਆਂ ਵਧਾਈ ਦਿੱਤੀ।ਸਕੂਲ ਦੇ ਵੱਖ-ਵੱਖ ਉਮਰ ਵਰਗ ਦੇ ਲਗਭਗ ਇੱਕ ਹਜ਼ਾਰ ਬੱਚਿਆਂ ਨੇ ਸਭਿਆਚਾਰਕ ਵੰਨਗੀਆਂ ਪੇਸ਼ ਕਰਦਿਆਂ ਗਿੱਧਾ, ਭੰਗੜਾਂ, ਗੀਤ-ਸੰਗੀਤ ਅਤੇ ਕੋਰੀਓਗਰਾਫੀ ਰਾਹੀਂ ਦਰਸ਼ਕਾਂ ਦਾ ਮਨ ਮੋਹਿਆ। ਜਿੰਨ੍ਹਾਂ ਵਿੱਚ ਵਿਸ਼ੇਸ਼ ਕਰਕੇ ਸ਼ਹੀਦ ਭਗਤ ਸਿੰਘ ਹੁਰਾਂ ਦੇ ਜੀਵਨ ਤੇ ਖੇਡਿਆ ਗਿਆ ਨਾਟਕ ਅਤੇ ਭਾਰਤ ਦੇ ਵੱਖ-ਵੱਖ ਪ੍ਰਾਂਤਾਂ ਤੇ ਪੇਸ਼ ਕੀਤੇ ਨਾਚਾਂ ਨੂੰ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਜਿੱਥੇ ਇਸ ਵਾਰ 80 ਪ੍ਰਤੀਸ਼ਤ ਤੋਂ ਉਪਰ ਨੰਬਰ ਲੈ ਕੇ ਪਾਸ ਹੋਏ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ, ਉਥੇ ਵੱਖ-ਵੱਖ ਅਖਬਾਰਾਂ ਦੇ ਪ੍ਰਤੀਨਿੱਧ ਅਤੇ ਹਾਜ਼ਰ ਪ੍ਰਮੁੱਖ ਸਖਸ਼ੀਅਤਾਂ ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਨਿਵਾਜਿਆ ਗਿਆ।ਜਿੰਨ੍ਹਾਂ ਵਿੱਚ ਵਿਸ਼ੇਸ਼ ਤੌਰ ਤੇ ਪ੍ਰਮੁੱਖ ਆਰਕੀਟੈਕਟ ਦਲਬੀਰ ਸਿੰਘ, ਪ੍ਰਮੁੱਖ ਆਈ ਸਰਜਨ ਡਾ. ਚਰਨ ਕਮਲ ਸਿੰਘ, ਡਾ. ਜਸਜੀਤ ਕੌਰ, ਮਨਮੋਹਨ ਢਿੱਲੋਂ, ਜਸਬੀਰ ਸਿੰਘ ਸੱਗੂ, ਜਸਵੰਤ ਸਿੰਘ ਜੱਸ, ਜਗਤਾਰ ਲਾਂਬਾ, ਹਰਭਜਨ ਸਿੰਘ ਬਰਾੜ, ਰਮੇਸ਼ ਰਾਮਪੁਰਾ, ਡਾ. ਇੰਦਰਪਾਲ ਸਿੰਘ ਪਸਰੀਚਾ, ਸੁਰਿੰਦਰਪਾਲ ਵਰਪਾਲ, ਦੀਪ ਇੰਦਰ ਸਿੰਘ ਚਿਮਨੀ, ਮੈਡਮ ਮਮਤਾ, ਗੀਤਾ, ਪ੍ਰਤੀਕ ਸਹਿਦੇਵ, ਅਮਰਪਾਲ ਸਿੰਘ, ਸੁਭਾਸ਼ ਪਰਿੰਦਾ, ਪਰਮਜੀਤ ਕੌਰ ਆਦਿ ਤੋਂ ਇਲਾਵਾ ਸਕੂਲ ਸਟਾਫ ਅਤੇ ਬੱਚਿਆਂ ਦਾ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply