ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਡਾ. ਬਸੰਤ ਗਰਗ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਵੋਟਾਂ ਬਣਾਉਣ ਲਈ ਮੌਕਾ ਦਿੱਤਾ ਗਿਆ ਸੀ ਜਿਸ ਮੁਤਾਬਿਕ 13 ਦਸੰਬਰ 2016 ਤੱਕ ਪ੍ਰਾਪਤ ਹੋਏ ਦਾਅਵੇ ਤੇ ਇਤਰਾਜ਼ਾਂ ਦੀ ਸੂਚੀ ਫਾਰਮ ਨੰਬਰ 9, 10, 11 ਅਤੇ 11ਏ ਵਿਚ ਤਿਆਰ ਕਰਕੇ ਅੱਜ 21 ਦਸੰਬਰ ਨੂੰ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਨੋਟਿਸ ਬੋਰਡ ’ਤੇ ਪ੍ਰਕਾਸ਼ਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫਾਰਮਾਂ ਦਾ ਨਿਪਟਾਰਾ 29 ਦਸੰਬਰ ਤੱਕ ਕੀਤਾ ਜਾਣਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪ੍ਰਾਪਤ ਹੋਏ ਪ੍ਰੋਗਰਾਮ ਦੇ ਤਹਿਤ 13 ਦਸੰਬਰ 2016 ਤੱਕ ਯੋਗਤਾ ਮਿਤੀ 01.01.2017 ਦੇ ਆਧਾਰ ’ਤੇ ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਮੂਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ 29 ਦਸੰਬਰ 2016 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ 2017 ਨੂੰ ਕੀਤੀ ਜਾਵੇਗੀ। ਇਸ ਤੋਂ ਇਲਾਵਾ 13 ਦਸੰਬਰ 2016 ਤੋਂ ਬਾਅਦ ਪ੍ਰਾਪਤ ਹੋਏ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਤੋਂ ਬਾਅਦ ਲਗਾਤਾਰ ਸੁਧਾਈ ਦੌਰਾਨ ਕੀਤਾ ਜਾਵੇਗਾ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਸਰਸਰੀ ਸੁਧਾਈ ਦੇ ਇਸ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰਨ ਸਹਿਯੋਗ ਦੇਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media