
ਅੰਮ੍ਰਿਤਸਰ, 21 ਦਸੰਬਰ (ਪ੍ਰੀਤਮ ਸਿੰਘ) `350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ` ਲਹਿਰ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ 8 ਦਿਨਾਂ ਦੇ ਜਪ-ਤਪ ਸਮਾਗਮ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ 8 ਦਿਨਾ ਸਮਾਗਮਾਂ ਵਿਚੋਂ ਤਿੰਨ ਜਪ-ਤਪ ਪ੍ਰੋਗਰਾਮ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਜੈ ਸਿੰਘ, ਤਿੰਨ ਗੁਰਦੁਆਰਾ ਸਤਿਸੰਗ ਸਭਾ ਬਜਾਰ ਲੁਹਾਰਾਂ ਅਤੇ ਦੋ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਤਰਨ ਤਾਰਨ ਰੋਡ ਵਿਖੇ ਅਯੌਜਿਤ ਕੀਤੇ ਗਏ।ਇਹਨਾਂ ਸਮਾਗਮਾਂ ਦੌਰਾਨ ਸੰਗਤਾਂ ਵੱਲੋਂ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ, ਮੂਲਮੰਤਰ, ਸ੍ਰੀ ਚੌਪਈ ਸਾਹਿਬ ਅਤੇ ਵਾਹਿਗੁਰੂ ਜਾਪ ਦੀਆਂ ਹਾਜਰੀਆਂ ਲਗਵਾਈਆਂ ਗੲਅਿਾਂ।ਭਾਈ ਸਾਹਿਬ ਨੇ ਕਿਹਾ ਕਿ ਇਸ ਤੋਂ ਇਲਾਵਾ ਹਰ ਰੋਜ ਸ਼ਾਮ ਨੂੰ 4.00 ਵਜੇ ਤੋਂ 6.00 ਵਜੇ ਤੱਕ ਕੀਰਤਨ ਦੇ ਦੀਵਾਨ ਵੀ ਸਜਾਏ ਗਏ।ਜਿਸ ਵਿੱਚ ਵਿਸ਼ੇਸ਼ ਤੌਰ `ਤੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸੇ ਦੌਰਾਨ `350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ` ਲਹਿਰ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ ਅਤੇ ਅੰਮ੍ਰਿਤ ਅਭਿਲਾਖੀਆਂ ਨੂੰ ਟਰੱਸਟ ਵੱਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ।ਭਾਈ ਸਾਹਿਬ ਨੇ ਸਮੂੰਹ ਸੰਗਤਾਂ ਨੂੰ ਬੇਨਤੀ ਕੀਤੀ ਕਿ 2017 `ਚ ਆ ਰਿਹਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਅਵਤਾਰ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media