
ਸੰਦੌੜ, 22 ਦਸੰਬਰ (ਹਰਮਿੰਦਰ ਸਿੰਘ ਭੱਟ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਵੱਡੇ ਸਾਹਿਬਜ਼ਾਦਿਆਂ ਦੀ ਸਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਪਾਠ ਉਪਰੰਤ ਅਰਦਾਸ ਬੇਨਤੀ ਕੀਤੀ ਗਈ। ਇਸ ਸਮੇਂ ਸਕੂਲ ਦੇ ਚੇਅਰਮੈਨ ਸ: ਨਰਿੰਦਰ ਸਿੰਘ ਜੀ ਨੇ ਸਿੱਖੀ ਇਤਿਹਾਸ ਬਾਰੇ ਦੱਸਦਿਆਂ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ, ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖ਼ਾਲਸਾ ਪੰਥ ਦੀ ਸਥਾਪਨਾ, ਅਨੰਦਪੁਰ ਸਾਹਿਬ ਜੀ ਦੇ ਕਿਲ੍ਹੇ ਨੂੰ ਖ਼ਾਲੀ ਕਰਾਉਣਾ, ਸਰਸਾ ਨਦੀ ਦੇ ਕੰਢੇ ਦਾ ਪਰਿਵਾਰ ਵਿਛੋੜਾ ਅਤੇ ਚਮਕੌਰ ਦੀ ਗੜ੍ਹੀ ਵਿਚ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਅਤੇ ਹੋਰ ਸਿੰਘਾਂ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਬੱਚਿਆਂ ਨੂੰ ਜਾਤ-ਪਾਤ, ਊਚ-ਨੀਚ, ਅਮੀਰੀ-ਗਰੀਬੀ ਤੋਂ ਦੂਰ ਰਹਿ ਕੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਮੁਤਾਬਿਕ ਆਪਣਾ ਜੀਵਨ ਬਸਰ ਕਰਨ ਦੀ ਪ੍ਰੇਰਨਾ ਦਿੱਤੀ ।ਇਸ ਸਮੇਂ ਸਕੂਲ ਸਟਾਫ਼ ਮੈਂਬਰ ਮਨਦੀਪ ਸ਼ਰਮਾ, ਸਾਬਰ ਅਲੀ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਗਿਆਨੀ ਗੁਰਮੀਤ ਸਿੰਘ ਅਤੇ ਕੁਲਵੀਰ ਸਿੰਘ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media