Sunday, October 4, 2026

ਕਮਿਸ਼ਨਰ ਪੁਲਿਸ ਨੇ ਮੂੰਹ ਢੱਕ ਕੇ ਦੁਪਹੀਆ ਵਾਹਨ ਚਲਾਉਣ ’ਤੇ ਲਗਾਈ ਮੁਕੰਮਲ ਪਾਬੰਦੀ

lok-nath-angra
ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਲੋਕ ਨਾਥ ਆਂਗਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਮੂੰਹ ਢਕ ਕੇ ਦੁਪਹੀਆ ਵਾਹਨ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 18 ਫਰਵਰੀ 2017 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਸ੍ਰੀ ਆਂਗਰਾ ਨੇ ਕਿਹਾ ਹੈ ਕਿ ਇਹ ਗੱਲ ਆਮ ਵੇਖਣ ਵਿਚ ਆਈ ਹੈ ਕਿ ਬਹੁਤ ਸਾਰੇ ਲੋਕ ਸ਼ਹਿਰ ਵਿਚ ਦੁਪਹੀਆ ਵਾਹਨਾਂ ’ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨੇ ਅਤੇ ਹੋਰ ਕਈ ਤਰ੍ਹਾਂ ਦੇ ਕੱਪੜਿਆਂ ਨਾਲ ਢਕ ਕੇ ਰੱਖਦੇ ਹਨ। ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤ ਆਪਣੀ ਪਹਿਚਾਣ ਛੁਪਾਉਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜ਼ਾਮ ਦੇ ਕੇ ਆਪਣੀ ਪਹਿਚਾਣ ਛੁਪਾਉਣ ਵਿਚ ਕਾਮਯਾਬ ਹੋ ਜਾਂਦੇ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply