
ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਵੋਟਾਂ ਬਣਾਉਣ ਲਈ ਮੌਕਾ ਦਿੱਤਾ ਗਿਆ ਸੀ ਜਿਸ ਮੁਤਾਬਿਕ 13 ਦਸੰਬਰ 2016 ਤੱਕ ਪ੍ਰਾਪਤ ਹੋਏ ਦਾਅਵੇ ਤੇ ਇਤਰਾਜ਼ਾਂ ਦੀ ਸੂਚੀ ਫਾਰਮ ਨੰਬਰ 9, 10, 11 ਅਤੇ 11ਏ ਵਿਚ ਤਿਆਰ ਕਰਕੇ 21 ਦਸੰਬਰ ਨੂੰ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਮਜੀਠਾ ਦੇ ਨੋਟਿਸ ਬੋਰਡ ’ਤੇ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਮਜੀਠਾ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਫਾਰਮਾਂ ਦਾ ਨਿਪਟਾਰਾ 29 ਦਸੰਬਰ ਤੱਕ ਕੀਤਾ ਜਾਣਾ ਹੈ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ 2017 ਨੂੰ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ 13 ਦਸੰਬਰ 2016 ਤੋਂ ਬਾਅਦ ਪ੍ਰਾਪਤ ਹੋਏ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਤੋਂ ਬਾਅਦ ਲਗਾਤਾਰ ਸੁਧਾਈ ਦੌਰਾਨ ਕੀਤਾ ਜਾਵੇਗਾ।ਉਨ੍ਹਾਂ ਹਲਕੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਸਰਸਰੀ ਸੁਧਾਈ ਦੇ ਇਸ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰਨ ਸਹਿਯੋਗ ਦੇਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media