Sunday, October 4, 2026

ਸਿਵਲ ਹਸਪਤਾਲ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਨਿਰਪੱਖ ਵੋਟ ਪਾੳਣ ਦਾ ਲਿਆ ਪ੍ਰਣ

ppn2212201612
ਫਾਜ਼ਿਲਕਾ, 22 ਦਸੰਬਰ (ਵਿਨੀਤ ਅਰੋੜਾ) – ਸਿਵਲ ਸਰਜ਼ਨ ਦਫ਼ਤਰ ਫਾਜ਼ਿਲਕਾ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਚ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਨਿਰਪੱਖ ਵੋਟ ਪਾਉਣ ਦਾ ਪ੍ਰਣ ਕਰਵਾਇਆ ਗਿਆ।
ਇਸ ਮੌਕੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਾਜੇਸ਼ ਸ਼ਰਮਾ, ਡਾ. ਅਲਮੋਲ ਨਾਗਪਾਲ, ਡਾ. ਰੋਹਿਤ, ਡਾ. ਮੋਹਿਤ, ਫਰਮਾਸਿਸਟ ਪਰਮਜੀਤ ਸਿੰਘ, ਸੁਨੀਲ ਸੇਠੀ, ਬ੍ਰਿਜ਼ ਮੋਹਨ ਅਤੇ ਸੁਖਵਿੰਦਰ ਕੌਰ, ਸਟੈਨੋ ਰੋਹਿਤ ਕੁਮਾਰ ਅਤੇ ਵੱਡੀ ਗਿਣਤੀ ਵਿਚ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਜ਼ਿਲਾ ਮਾਸ ਮੀਡੀਆ ਅਧਿਕਾਰੀ ਅਨਿਲ ਧਾਮੂ ਨੇ ਸਾਰਿਆਂ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਅਸੀਂ ਭਾਰਤ ਦੇ ਨਾਗਰਿਕ ਲੋਕਤੰਤਰ ਵਿਚ ਵਿਸ਼ਵਾਸ ਰਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤੰਤਰ ਪ੍ਰਮਪਰਾਵਾਂ ਨੂੰ ਬਣਾਈ ਰਖਾਂਗੇ ਅਤੇ ਸਵਤੰਤਰ, ਨਿਰਪੱਖ ਅਤੇ ਸ਼ਾਂਤੀ ਪੂਰਨ ਚੋਣ ਦੀ ਗਰਿਮਾ ਨੂੰ ਬਰਕਰਾਰ ਰਖਦੇ ਹੋਏ ਆਪਣੀ ਵੋਟ ਪਾਵਾਂਗੇ ਅਤੇ ਆਪਣੇ ਅਧਿਕਾਰ ਦਾ ਨਿਡਰ ਹੋਕੇ ਅਤੇ ਧਰਮ, ਵਰਗ, ਜਾਤੀ, ਭਾਈਚਾਰੇ ਜਾਂ ਕਿਸੇ ਲਾਲਚ ਦੇ ਪ੍ਰਭਾਵ ਦੇ ਬਿਨਾ ਵਰਤੋਂ ਕਰਾਂਗੇ ਦਾ ਪ੍ਰਣ ਕਰਵਾਇਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply