
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ ਬਿਊਰੋ)- ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਚੈਂਪੀਅਨ ਸਪੋਰਟਸ ਕਲੱਬ ਰਜਿ. ਦੇ ਵੱਲੋਂ ਬਾਕਸਿੰਗ ਖੇਡ ਖੇਤਰ ਦੇ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਤੇ ਜ਼ਿਲ੍ਹਾ, ਸੂਬਾ ਤੇ ਰਾਸ਼ਟਰੀ ਪੱਧਰ ਤੇ ਅਹਿਮ ਪ੍ਰਾਪਤੀਆਂ ਕਰਨ ਵਾਲੀਆਂ ਖਿਡਾਰਨਾਂ ਦੇ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕਰਨ ਦੇ ਲਈ ਉਘੇ ਖੇਡ ਪ੍ਰਮੋਟਰ ਤੇ ਅਕਾਲੀ ਆਗੂ ਅਮਨਦੀਪ ਸਿੰਘ ਬੋਪਾਰਾਏ, ਸਰਪੰਚ ਜਸਬੀਰ ਸਿੰਘ ਗਿਆਨੀ ਪੰਡੋਰੀ ਵੜੈਚ ਅਤੇ ਹੈਡ ਮਾਸਟਰ ਅਮਰਜੀਤ ਸਿੰਘ ਭਿੰਡਰ ਉਚੇਚੇ ਤੌਰ ਤੇ ਪੁੱਜੇ। ਇਸ ਮੌਕੇ ਕਲੱਬ ਦੇ ਪ੍ਰਧਾਨ ਤੇ ਰਾਸ਼ਟਰੀ ਬਾਕਸਿੰਗ ਕੋਚ ਬਲਕਾਰ ਸਿੰਘ ਨੇ ਉਨ੍ਹਾਂ ਨੂੰ ਜੀਅ ਆਇਆ ਨੂੰ ਕਿਹਾ ਤੇ ਕਲੱਬ ਅਤੇ ਖਿਡਾਰਨਾਂ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਕਲੱਬ ਅਤੇ ਬਾਕਸਿੰਗ ਸੈਂਟਰ ਦੀਆਂ ਖਿਡਾਰਨਾਂ ਸਰਕਾਰੀ ਤੇ ਗੈਰ ਸਰਕਾਰੀ ਵਿਭਾਗਾਂ ਦੇ ਉੱਚ ਅਹੁੱਦਿਆਂ ਤੇ ਬਿਰਾਜਮਾਨ ਹਨ। ਇਸ ਮੌਕੇ ਅਮਨਦੀਪ ਸਿੰਘ ਬੋਪਾਰਾਏ ਤੇ ਸਰਪੰਚ ਜਸਬੀਰ ਸਿੰਘ ਗਿਆਨੀ ਨੇ ਖਿਡਾਰਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਧੀਆਂ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਲਈ ਯਤਨਸ਼ੀਲ ਹੈ। ਇਹ ਹੀ ਕਾਰਨ ਹੈ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹਰੇਕ ਸਰਕਾਰੀ ਵਿਭਾਗ ਦੇ ਵਿੱਚ ਲੜਕੀਆਂ ਨੂੰ ਨੌਕਰੀਆਂ ਦੇ ਕੇ ਅੱਗੇ ਵੱਧਣ ਦਾ ਮੌਕਾ ਦਿੱਤਾ ਹੈ। ਜਦੋਂ ਕਿ ਵੱਖ-ਵੱਖ ਖੇਤਰਾਂ ਦੇ ਵਿੱਚ ਅਹਿਮ ਮੱਲਾਂ ਮਾਰਨ ਵਾਲੀਆਂ ਧੀਆਂ ਨੂੰ ਮਾਨ-ਸਨਮਾਨ ਦੇ ਕੇ ਨਵਾਜਿਆ ਹੈ। ਉਨ੍ਹਾਂ ਚੈਂਪੀਅਨ ਸਪੋਰਟਸ ਕਲੱਬ ਦੇ ਸਮੂਹਿਕ ਅਹੁੱਦੇਦਾਰਾਂ ਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਲੋੜਵੰਦ ਧੀ ਦੀ ਸਹਾਇਤਾ ਕਰਕੇ ਆਪਣੇ ਆਪ ਨੂੰ ਵੱਡਭਾਗਾ ਸਮਝਣਗੇ। ਉਨ੍ਹਾਂ ਕਿਹਾ ਕਿ ਕਲੱਬ ਦਾ ਇਹ ਸਿਲਸਿਲਾ ਬਹੁਤ ਹੀ ਸ਼ਲਾਘਾ ਭਰਪੂਰ ਹੈ ਤੇ ਭਵਿੱਖ ਵਿੱਚ ਵੀ ਜਾਰੀ ਰਹਿਣਾ ਚਾਹੀਦਾ ਹੈ। ਇਸ ਮੌਕੇ ਪਰਮਿੰਦਰ ਕੌਰ ਪਰੀ ਰੰਧਾਵਾ, ਐਨਮ ਸੰਧੂ, ਦਿਕਸ਼ਾ ਰਾਜਪੂਤ, ਅਰਸ਼ਪ੍ਰੀਤ ਕੌਰ ਸੰਧੂ, ਨੀਤੂ, ਅਮਨਦੀਪ ਕੌਰ, ਕਿਰਨਦੀਪ ਕੌਰ, ਗੁਰਪ੍ਰੀਤ ਕੌਰ, ਰਜਨੀ ਤੇ ਰਮਨਦੀਪ ਕੌਰ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media