Thursday, July 30, 2026

ਖਾਲਸਾ ਅਕੈਡਮੀ ਮਹਿਤਾ ਦਾ ਅੰਡਰ-14 ਜਿਲ੍ਹਾ ਪੱਧਰੀ ਹਾਕੀ ਚੈਂਪੀਅਨਸ਼ਿਪ ‘ਚ ਦੂਸਰਾ ਸਥਾਨ

ppn2212201624
ਚੌਂਕ ਮਹਿਤਾ, 21 ਦਸੰਬਰ (ਜੋਗਿੰਦਰ ਸਿੰਘ ਮਾਣਾ)- ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਮਹਿਤਾ-ਚੌਂਕ ਦੀ ਅੰਡਰ-14 ਵਰਗ ਦੀ ਹਾਕੀ ਟੀਮ ਨੇ ਐਸਟਰੋ-ਟਰਫ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 17, 18 ਅਤੇ 19 ਦਸੰਬਰ ਨੂੰ ਕਰਵਾਈ ਜਿਲ੍ਹਾ ਪੱਧਰ ਹਾਕੀ ਚੈਂਪੀਅਨਸ਼ਿਪ ਵਿੱਚ ਭਾਗ ਲਿਆ। ਇਸ ਚੈਂਪੀਅਨਸ਼ਿਪ ਵਿੱਚ ਜਿਲ੍ਹਾ ਪੱਧਰ ਦੀਆਂ ਅਣਗਿਣਤ ਟੀਮਾਂ ਨੇ ਭਾਗ ਲਿਆ, ਜਿਸ ਵਿੱਚੋਂ ਖਾਲਸਾ ਅਕੈਡਮੀ ਦੀ ਅੰਡਰ-14 ਵਰਗ ਹਾਕੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਖਾਲਸਾ ਅਕੈਡਮੀ ਦਾ ਨਾਂ ਰੋਸ਼ਨ ਕੀਤਾ।ਇਸ ਸ਼ਾਨਦਾਰ ਜਿੱਤ `ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਸਕੂਲ ਸੁਪਰਡੈਂਟ ਸ: ਬਾਜ ਸਿੰਘ, ਕਾਲਜ ਸੁਪਰਡੈਂਟ ਕੁਲਦੀਪ ਕੌਰ, ਹਾਕੀ ਕੋਚ ਬਲਜਿੰਦਰ ਸਿੰਘ, ਅਥਲੈਟਿਕਸ ਕੋਚ ਹਰਭਜਨ ਸਿੰਘ, ਗੁਰਦੀਪ ਸਿੰਘ (ਡੀ.ਪੀ) ਅਤੇ ਸਮੂਹ ਸਟਾਫ ਨੇ ਵਿਦਿਆਰਥੀਆ ਅਤੇ ਮਾਪਿਆਂ ਨੂੰ ਵਧਾਈ ਦਿੱਤੀ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …

Leave a Reply