
ਪੱਟੀ, 22 ਦਸਬੰਰ (ਅਵਤਾਰ ਸਿੰਘ ਢਿੱਲੋ)- ਪੰਜਾਬ ‘ਚ ਕਾਂਗਰਸ ਸਰਕਾਰ ਆਉਣ ‘ਤੇ ਲੋਕਾਂ ਨੂੰ ਇਨਸਾਫ ਤੇ ਰੁਜ਼ਗਾਰ ਮਿਲੇਗਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਲਕੀਤ ਸਿੰਘ ਮੱਲੂ ਵਾਈਸ ਪ੍ਰਧਾਨ ਯੂਥ ਕਾਂਗਰਸ ਖਡੂਰ ਸਾਹਿਬ ਅਤੇ ਯੂਥ ਵੈਲਫੇਅਰ ਸੈਂਲ ਦੇ ਜ਼ਿਲ੍ਹਾਂ ਚੇਅਰਮੈਨ ਬਲਜਿੰਦਰ ਸਿੰਘ ਬਿੱਲਾ ਜੋਸਨ ਨੇ ਹਲਕਾ ਪੱਟੀ ਦੇ ਕਾਂਗਰਸ ਦੇ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਨਾਲ ਮੀਟਿੰਗ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਇਸ ਵਾਰ ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ।ਉਨ੍ਹਾਂ ਕਿਹਾ ਕਿ ਹਰਮਿੰਦਰ ਸਿੰਘ ਗਿੱਲ ਇਕ ਬੇਦਾਗ ਆਗੂ ਹਨ ਤੇ ਉਨ੍ਹਾਂ ਨੇ ਹਮੇਸ਼ਾਂ ਸੱਚੀ ਸੁੱਚੀ ਸਿਆਸਤ ਕਰਦਿਆ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਹਨ।ਉਨ੍ਹਾਂ ਕਾਂਗਰਸ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਤਕੜੇ ਹੋ ਕੇ ਹਰਮਿੰਦਰ ਸਿੰਘ ਗਿੱਲ ਦਾ ਸਾਥ ਦੇਣ ਤਾਂ ਜੋ ਵੱਡੀ ਜਿੱਤ ਪ੍ਰਾਪਤ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਆਪਣੇ ਕਰੀਬ 10 ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਲੁੱਟਿਆ ਤੇ ਕੁੱਟਿਆ ਹੈ ਅਤੇ ਇਸ ਵਾਰ ਸਰਕਾਰ ਤੋਂ ਦੁਖੀ ਲੋਕ ਸੂਬੇ ਅੰਦਰ 2017 ਦੀਆਂ ਚੌਣਾਂ ‘ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਬਣਾਉਣ ਲਈ ਉਤਾਵਲੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ ਸਾਂਤੀ ਭੰਗ ਹੋ ਚੁੰਕੀ ਹੈ ਅਤੇ ਔਰਤਾ ਸਮੇਤ ਕੋਈ ਵੀ ਇਥੇ ਸੁਰੱਖਿਅਤ ਨਹੀ ਹੈ।ਤੇ ਲੋਕ ਇਸ ਸਰਕਾਰ ਨੂੰ ਚਲਦਾ ਕਰਨ ਲਈ ਬੜੀ ਬੇਸਬਰੀ ਨਾਲ ਚੋਣਾ ਦੀ ਉਡੀਕ ਕਰ ਰਹੇ ਹਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media