Sunday, August 23, 2026

ਬੇਰੋਜਗਾਰ ਨੌਜਵਾਨਾਂ ਨੂੰ ਹੁਨਰਵੰਦ ਬਣਾਉਣ ਜਿਲ੍ਹੇ ਅੰਦਰ ਖੋਲ੍ਹੇ ਜਾ ਰਹੇ ਹਨ 8 ਹੁਨਰ ਵਿਕਾਸ ਕੇਂਦਰ

 ppn2212201627
ਪਠਾਨਕੋਟ, 22 ਦਸੰਬਰ (ਪੰਜਾਬ ਪੋਸਟ ਬਿਊਰੋ)- ਬੇਰੋਜਗਾਰ ਨੌਜਵਾਨਾਂ ਨੂੰ ਹੁਨਰਵੰਦ ਬਣਾਉਣ ਜਿਲ੍ਹੇ ਅੰਦਰ 8 ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾ ਰਹੇ ਹਨ। ਜਿੰਨ੍ਹਾਂ ਵਿਚੋਂ ਦੋ ਸ਼ਹਿਰੀ ਖੇਤਰ ਵਿੱਚ ਅਤੇ 6 ਪੇਂਡੂ ਖੇਤਰ ਵਿੱਚ ਖੋਲ੍ਹੇ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਪੰਗੋਲੀ ਚੌਕ ਨੇੜੇ ਨਵੇਂ ਬਣਾਏ ਗਏ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ ਕਰਨ ਉਪਰੰਤ ਸਿਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੋ ਹੁਨਰ ਵਿਕਾਸ ਕੇਂਦਰ ਸ਼ਹਿਰਾਂ ਵਿੱਚ ਅਤੇ ਇੱਕ ਪੇਂਡੂ ਖੇਤਰ ਵਿੱਚ ਖੋਲ ਦਿੱਤਾ ਗਿਆ ਹੈ ਅਤੇ ਬਾਕੀ ਕੇਂਦਰ ਵੀ ਜਲਦੀ ਹੀ ਖੋਲ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਹੁਨਰ ਵਿਕਾਸ ਕੇਂਦਰਾਂ ਵਿੱਚ 210 ਸਿਖਿਆਰਥੀ ਵੱਖ ਵੱਖ ਕਿੱਤਿਆਂ ਦੀ ਟ੍ਰੇਨਿੰਗ ਲੈ ਰਹੇ ਹਨ ਅਤੇ 200 ਹੋਰ ਸਿਖਿਆਰਥੀਆਂ ਦੀ ਚੋਣ ਕਰ ਲਈ ਗਈ ਅਤੇ ਇੰਨ੍ਹਾਂ ਨੂੰ ਹੁਨਰ ਸਿਖਾਉਣ ਦਾ ਕੰਮ ਮਾਰਚ, 2017 ਵਿੱਚ ਸ਼ੁਰੂ ਕਰ ਦਿੱਤਾ ਜਾਵੇਗਾ।ਉਨ੍ਹਾਂ ਨੇ ਸਿੱਖਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਮਿਹਨਤ ਅਤੇ ਲਗਨ ਨਾਲ ਹੁਨਰ ਸਿਖ ਕੇ ਇੱਕ ਕਾਬਲ ਹੁਨਰਵੰਦ ਬਣਨ ਤਾਂ ਉਹ ਆਪਣੇ ਸਵੈ ਰੋਜਗਾਰ ਸਥਾਪਿਤ ਕਰਕੇ ਚੰਗੀ ਆਮਦਨ ਕਮਾ ਸਕਣ। ਉਨ੍ਹਾਂ ਦੱਸਿਆ ਕਿ ਹੁਨਰਵੰਦ ਵਿਅਕਤੀ ਨੂੰ ਕਿਸੇ ‘ਤੇ ਨਿਰਭਰ ਨਹੀਂ ਹੋਣਾ ਪੈਂਦਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਨਰਵੰਦ ਵਿਅਕਤੀ ਸਮਾਜਿਕ ਬੁਰਾਈਆ ਤੋਂ ਦੂਰ ਰਹਿ ਕੇ ਉਸਾਰੂ ਸਮਾਜ ਦੀ ਸਿਰਜਣਾ ਵਿੱਚ ਵੱਡਮੁਲਾ ਯੋਗਦਾਨ ਪਾ ਸਕਦਾ ਹੈ।ਉਨ੍ਹਾਂ ਕਿਹਾ ਕਿ ਇੰਨ੍ਹਾਂ ਸੈਂਟਰਾਂ ਤੋਂ ਟ੍ਰੇਨਿੰਗ ਲੈਣ ਵਾਲੇ ਸਿਖਿਆਰਥੀਆਂ ਨੂੰ ਟ੍ਰੇਨਿੰਗ ਪੂਰੀ ਕਰਨ ਉਪਰੰਤ ਸਰਟੀਫਿਕੇਟ ਦਿੱਤੇ ਜਾਣਗੇ ਅਤੇ ਨਾਲ ਹੀ ਸਵੈ ਰੋਜਗਾਰ ਦੇ ਧੰਦੇ ਖੋਲ੍ਹਣ ਲਈ ਵੀ ਉਤਸਾਹਿਤ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਸੈਂਟਰਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਨੇ ਨੌਜਵਾਨਾਂ ਨੂੰ ਇਹ ਵੀ ਪ੍ਰੇਰਨਾ ਦਿੱਤਾ ਕਿ ਜਿਨ੍ਹਾਂ ਨੌਜਵਾਨਾਂ ਦੇ ਵੋਟ ਅਜੇ ਤੱਕ ਨਹੀਂ ਬਣੇ ਹਨ, ਉਹ ਆਪਣਾ ਵੋਟ ਰਜਿਸਟ੍ਰੇਸ਼ਨ ਕਰਵਾਉਣ ਅਤੇ  ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।ਇਸ ਮੌਕੇ ਸਰਵਸ੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਹਰੀਸ਼ ਮੋਹਨ ਪ੍ਰਿੰਸੀਪਲ ਆਈ.ਟੀ.ਆਈ (ਲੜਕੇ), ਸ਼ਬੀਰ ਅਹਿਮਦ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਿਖਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਕੀਤਾ ਗਿਆ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply