
ਅੰਮ੍ਰਿਤਸਰ, 22 ਦਸੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਰੈਡਜ ਐਵੀਨਿਊ ਏਅਰ ਪੋਰਟ ਵਿਖੇ ਚਾਰ ਸਾਹਿਬਜਾਦਿਆਂ ਦੀ ਸਹਾਦਤ ਨੂੰ ਸਮਰਪਿਤ ਗੁਰਬਾਣੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਆਨੰਦ ਸਾਹਿਬ ਦੇ ਪਾਠ ਬੜੀ ਸ਼ਰਧਾ ਭਾਵਨਾ ਨਾਲ ਕੀਤੇ।ਵਿਦਿਆਰਥੀਆਂ ਨੇ ਚਾਰ ਸਾਹਿਬਜਾਦਿਆਂ ਦੀ ਸਿੱਖ ਧਰਮ ਦੇ ਲਈ ਦਿਤੀ ਗਈ ਸਹਾਦਤ ਅਤੇ ਉਹਨਾਂ ਦੇ ਸਿੱਖ ਧਰਮ ਦੇ ਵਿਕਾਸ ਲਈ ਦਿਤੇ ਯੋਗਦਾਨ ਦੇ ਬਾਰੇ ਵਿੱਚ ਦੱਸਿਆ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਵਿਦਿਆਰਥੀਆਂ ਨੂੰ ਚਾਰ ਸਾਹਿਬਜਾਦਿਆਂ ਦੇ ਜੀਵਨ ਅਤੇ ਉਹਨਾਂ ਦੀ ਸਹਾਦਤ ਤੋ ਪੇ੍ਰਰੁਣਾ ਲੈਣ ਦਾ ਸੰਦੇਸ਼ ਦਿਤਾ।ਇਸ ਮੌਕੇ ਤੇ ਸਕੂਲ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ।ਅਖੀਰ ਵਿੱਚ ਅਰਦਾਸ ਉਪਰੰਤ ਪ੍ਰਸ਼ਾਦ ਦੀ ਦੇਗ ਵਰਤਾਈ ਗਈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media