Tuesday, July 7, 2026

ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਹੋਣਗੇ ਲੋਗੋ, ਪੇਂਟਿੰਗ, ਕਵਿਤਾ ਤੇ ਮਹਿੰਦੀ ਮੁਕਾਬਲੇ

ppn2312201604
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ)- ਜ਼ਿਲ੍ਹੇ ਵਿਚ ਵੋਟਰ ਜਾਗਰੂਕਤਾ ਲਈ ‘ਸਵੀਪ’ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਵੀਪ ਕੋਰ ਕਮੇਟੀ ਦੀ ਮੀਟਿੰਗ ਦਫ਼ਤਰ ਸੰਯੁਕਤ ਕਮਿਸ਼ਨਰ ਨਗਰ ਨਿਗਮ ਦੇ ਦਫ਼ਤਰ ਵਿਖੇ ਨੋਡਲ ਅਫ਼ਸਰ ਸਵੀਪ-ਕਮ-ਸੰਯੁਕਤ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਮੈਡਮ ਅਲਕਾ ਰਾਣੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਡਮ ਅਲਕਾ ਰਾਣੀ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ ਪ੍ਰਕਿਰਿਆ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਕਰਵਾਉਣ ਦੇ ਮਕਸਦ ਨਾਲ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਵੱਲੋਂ ਜ਼ਿਲ੍ਹੇ ਵਿਚ ਪੂਰੀ ਤਰ੍ਹਾਂ ਅਮਲ ਵਿਚ ਲਿਆਂਦਾ ਜਾ ਰਿਹਾ ਹੈ ਅਤੇ ਇਸ ਤਹਿਤ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਭਾਸ਼ਣ ਅਤੇ ਲਘੂ ਵੀਡੀਓ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਹਨ ਅਤੇ ਇਕ ਹਸਤਾਖ਼ਰ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ।
ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਅਤੇ ਇਨ੍ਹਾਂ ਲਈ ਡਿਊਟੀਆਂ ਦੀ ਵੰਡ ਕੀਤੀ ਗਈ।ਉਨ੍ਹਾਂ ਦੱਸਿਆ ਕਿ ਆਉਂਦੇ ਦਿਨਾਂ ’ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੈਰਾਥਨ, ਸਾਈਕਲ ਰੈਲੀ, ਅੰਗਹੀਣਾਂ ਲਈ ਸੈਮੀਨਾਰ, ਵੀਲ੍ਹ ਚੇਅਰ ਰੈਲੀ ਮਾਨਵੀ ਚੇਨ ਅਤੇ ਕੈਂਡਲ ਮਾਰਚ ਆਦਿ ਕਰਵਾਈ ਜਾਵੇਗੀ।ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਜ਼ਿਲ੍ਹਾ ਸਵੀਪ ਲੋਗੋ ਬਣਾਉਣ, ਪੇਂਟਿੰਗ, ਕਬੱਡੀ,  ਕਵਿਤਾ ਅਤੇ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਗਤੀਵਿਧੀਆਂ ਨੂੰ ਸਵੀਪ ਪੰਜਾਬ ਦੇ ਪੋਰਟਲ ਅਤੇ ਫੇਸ ਬੁੱਕ ’ਤੇ ਪਾਇਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਬੰਧੀ ਜਾਣਕਾਰੀ ਮਿਲ ਸਕੇ।ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀ ਰਾਕੇਸ਼ ਕੁਮਾਰ ਥਾਪਰ, ਚੋਣ ਕਾਨੂੰਗੋ ਸ੍ਰੀ ਰਜਿੰਦਰ ਸਿੰਘ ਤੇ ਸ੍ਰੀ ਸੌਰਵ ਖੋਸਲਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਅਮਨਦੀਪ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਭੁਪਿੰਦਰ ਕੌਰ, ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੱਕੜ, ਸ੍ਰੀ ਸੁਨੀਲ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply