Thursday, July 30, 2026

ਵਿਦਿਆਰਥੀਆਂ ਨੇ ਸਮਾਜਿਕ ਬੁਰਾਈਆਂ ਖਿਲਾਫ਼ ਰੈਲੀ ਕੱਢਕੇ ਲੋਕਾਂ ਨੂੰ ਕੀਤਾ ਜਾਗਰੂਕ

ppn2312201612
ਫਾਜ਼ਿਲਕਾ, 23 ਦਸੰਬਰ (ਵਿਨੀਤ ਅਰੋੜਾ) – ਸਰਕਾਰੀ ਹਾਈ ਸਕੂਲ ਪਿੰਡ ਸਜਰਾਣਾ ਵੱਲੋਂ ਅੱਜ ਕਿਸ਼ੋਰ ਸਿੱਖਿਆ ਜਾਗਰੂਕਤਾ ਅਭਿਆਨ ਦੇ ਤਹਿਤ ਵਿਦਿਆਰਥੀਆਂ ਵਿਚ ਮੁਕਾਬਲੇ ਕਰਵਾਏ ਗਏ ਅਤੇ ਜਾਗਰੂਕਤਾ ਰੈਲੀ ਕੱਢੀ ਗਈ। ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੁੱਖ ਅਧਿਆਪਕ ਇੰਦਰਜੀਤ ਕੌਰ ਨੇ ਦੱਸਿਆ ਕਿ ਜਾਗਰੂਕਤਾ ਅਭਿਆਨ ਦੇ ਤਹਿਤ ਸਕੂਲ ਦੇ ਵਿਦਿਆਰਥੀਆਂ ਵਿਚ ਨਸ਼ਿਆਂ, ਏਡਜ਼, ਲਿੰਗ ਅਸਮਾਨਤਾ ਅਤੇ ਜਨਸੰਖਿਆ ਵਿਸ਼ਿਆਂ ਨਾਲ ਸਬੰਧਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਸਕੂਲ ਦੇ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਪਿੰਡ ਵਿਚ ਸਮਾਜਿਕ ਬੁਰਾਈਆਂ ਦੇ ਖਿਲਾਫ਼ ਜਾਗਰੂਕਤਾ ਰੈਲੀ ਵੀ ਕੱਢੀ ਗਈ। ਰੈਲੀ ਦੌਰਾਨ ਵਿਦਿਆਰਥੀਆਂ ਨੇ ਸਮਾਜਿਕ ਬੁਰਾਈਆਂ ਨਾਲ ਸਬੰਧਤ ਬੈਨਰ ਚੁੱਕਕੇ ਅਤੇ ਨਾਅਰੇ ਲਗਾਕੇ ਲੋਕਾਂ ਨੂੰ ਇਨ੍ਹਾਂ ਬੁਰਾਈਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ। ਇਸ ਮੌਕੇ ਹਿੰਦੀ ਅਧਿਆਪਕ ਕਿਰਨਦੀਪ ਕੌਰ ਅਤੇ ਸਾਇੰਸ ਅਧਿਆਪਕ ਰਤਨ ਲਾਲ ਕਟਾਰੀਆ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …

Leave a Reply