Monday, July 6, 2026

ਸਾਂਝਾ ਅਧਿਆਪਕ ਮੋਰਚੇ ਦਾ ਵਫ਼ਦ ਤਰੱਕੀਆਂ ਲਈ ਮੰਤਰੀ ਜਿਆਣੀ ਨੂੰ ਮਿਲਿਆ

ppn2312201615
ਫਾਜ਼ਿਲਕਾ, 23 ਦਸੰਬਰ (ਵਿਨੀਤ ਅਰੋੜਾ) – ਸਾਂਝਾ ਅਧਿਆਪਕ ਮੋਰਚੇ ਦਾ ਇੱਕ ਵਫ਼ਦ ਅੱਜ ਜੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਭਗਵੰਤ ਭਠੇਜਾ ਤੇ ਸੀਨੀਅਰ ਮੀਤ ਪ੍ਰਧਾਨ ਨਿਸ਼ਾਂਤ ਅਗਰਵਾਲ ਦੀ ਅਗਵਾਈ ਵਿਚ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਐਚ.ਟੀ ਤੇ ਸੀ.ਐਚ.ਟੀ ਦੀ ਤਰੱਕੀਆਂ ਦੇ ਸੰਬੰਧ ਵਿਚ ਮਿਲਿਆ।ਜਾਣਕਾਰੀ ਦਿੰਦਿਆਂ ਪ੍ਰਧਾਨ ਭਗਵੰਤ ਭਠੇਜਾ ਅਤੇ ਮੀਤ ਪ੍ਰਧਾਨ ਨਿਸ਼ਾਂਤ ਅਗਰਵਾਲ ਨੇ ਦੱਸਿਆ ਕਿ ਮੋਰਚਾ ਦੇ ਅਹੁੱਦੇਦਾਰਾਂ ਨੇ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਤਰੱਕੀ ਪ੍ਰਕਿਰਿਆ ਦੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਪੂਰੇ ਪੰਜਾਬ ਵਿਚ ਐਚ.ਟੀ ਤੇ ਸੀ.ਐਚ.ਟੀ ਦੀ ਤਰੱਕੀ ਪ੍ਰਕਿਰਿਆ ਜਾਰੀ ਹੈ ਅਤੇ ਫਾਜ਼ਿਲਕਾ ਵਿਚ ਪਿਛਲੇ ਦੋ ਢਾਈ ਮਹੀਨਿਆਂ ਤੋਂ ਤਰੱਕੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਅਧਿਆਪਕਾਂ ਨੂੰ ਜਲਦੀ ਤਰੱਕੀਆਂ ਦੇਣ ਦੀ ਮੰਗ ਕੀਤੀ।
ਉਨ੍ਹਾਂ ਦੱਸਿਆ ਕਿ ਵਫ਼ਦ ਦੀ ਗਲ ਸੁਨਣ ਤੋਂ ਬਾਅਦ ਮੰਤਰੀ ਸ਼੍ਰੀ ਜਿਆਣੀ ਨੇ ਡੀਪੀਆਈ ਐਲੀਮੈਂਟਰੀ ਨੂੰ ਫੋਨ ਕਰਕੇ ਫਾਜ਼ਿਲਕਾ ਦੇ ਅਧਿਆਪਕਾਂ ਦੀਆਂ ਤਰੱਕੀਆਂ ਕਰਨ ਲਈ ਕਿਹਾ।ਜਿਸ ਤੇ ਡੀ.ਪੀ.ਆਈ ਐਲੀਮੈਂਟਰੀ ਇੰਦਰਜੀਤ ਸਿੰਘ ਵਲੋਂ ਇੱਕ ਦਿਨ ਦੇ ਅੰਦਰ ਹੀ ਤਰੱਕੀ ਪ੍ਰਕਿਰਿਆ ਪੂਰੀ ਕਰਨ ਦਾ ਵਿਸ਼ਵਾਸ ਦਿਵਾਇਆ।ਇਸ ਮੌਕੇ ਵਫ਼ਦ ਵਿਚ ਕ੍ਰਿਸ਼ਨ ਸਿੰਘ, ਅਮਨ ਬਰਾੜ, ਸੋਮ ਕੁਮਾਰ ਗਾਂਧੀ, ਸੱਜਣ ਕੁਮਾਰ ਅਤੇ ਹੋਰ ਮੈਂਬਰ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply