
ਜੰਡਿਆਲਾ ਗੁਰੂ, 23 ਦਸੰਬਰ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ)- ਸਾਹਿਬੇ ਕਮਾਲ ਦਸਮ ਪਿਤਾ ਧੰਨ ਧੰਨ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦੇ 350 ਸਾਲਾ ਆਗਮਨ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਤੋਂ 26 ਦਸੰਬਰ ਨੂੰ ਪ੍ਰਭਾਤ ਫੇਰੀਆ ਆਰੰਭ ਹੋ ਕੇ 2 ਜਨਵਰੀ ਨੂੰ ਖਤਮ ਹੋਣਗੀਆਂ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਪ ਸਿੰਘ ਮਲਹੋਤਰਾ ਨੇ ਦੱਸਿਆ ਕਿ 3 ਜਨਵਰੀ ਨੂੰ ਗੁਰਦੁਆਰਾ ਸਿੰਘ ਸਭਾ ਬਾਜਾਰ ਕਸ਼ਮੀਰੀਆਂ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਸਵੇਰੇ 10 ਵਜੇ ਪੈਣਗੇ, ਉਪਰੰਤ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਕਥਾ ਰਾਹੀਂ ਸੰਗਤ ਨੂੰ ਗੁਰੁ ਸਾਹਿਬ ਦੇ ਜੀਵਣ ਤੋਂ ਜਾਣੂ ਕਰਵਾਉਣਗੇ।4 ਜਨਵਰੀ ਨੂੰ ਸਵੇਰੇ 10 ਵਜੇ ਗੁਰੁਆਰਾ ਸਾਹਿਬ ਤੋਂ ਨਗਰ ਕੀਰਤਨ ਆਰੰਭ ਅਤੇ 5 ਜਨਵਰੀ ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਭਾਈ ਘਨ੍ਹਈਆ ਜੀ ਦੇ ਅਸਥਾਨ ਵਿਖੇ ਮਹਾਨ ਗੁਰਮਤਿ ਸਮਾਗਮ ਹੋਣਗੇ।ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ, ਬੀਬੀ ਜੋਤਸਰੂਪ ਕੋਰ ਚੰਡੀਗੜ੍ਹ ਵਾਲੇ ਕਥਾ ਕੀਰਤਨ ਰਾਹੀਂ ਸਮਗਤਾਂ ਨੂੰ ਨਿਹਾਲ ਕਰਨਗੇ।ਸਾਰੇ ਸਮਾਗਮਾਂ ਦੋਰਾਨ ਗੁਰੁ ਕੇ ਲੰਗਰ ਅਤੁੱਟ ਚੱਲਣਗੇ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media