Monday, July 6, 2026

ਖ਼ਾਲਸਾ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਰੋਹ ਆਯੋਜਿਤ

ਉਚੇਰੀ ਵਿੱਦਿਆ ਤੇ ਲਿਆਕਤ ਵਾਲਾ ਇਨਸਾਨ ਹੀ ਜੀਵਨ ’ਚ ਸਫ਼ਲ – ਛੀਨਾ

ppn2312201618
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆ)-ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਦੇ ਅੱਜ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਰਵਾਏ ਸਮਾਗਮ ਮੌਕੇ ਪੁੱਜੇ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਕਿਹਾ ਕਿ ਵਿੱਦਿਆ ਦਾ ਮੁੱਖ ਮੰਤਵ ਮਨੁੱਖ ਨੂੰ ਪੂਰਨ ਸਿੱਖਿਅਤ ਕਰਨਾ ਹੈ ਤਾਂ ਕਿ ਉਹ ਆਪਣੇ ਫਰਜ਼ਾਂ ਪ੍ਰਤੀ ਸੰਪੂਰਨ ਗਿਆਤ ਹੋ ਕੇ ਸਮਾਜ ’ਚ ਵਧੀਆ ਤੇ ਖੁਸ਼ਹਾਲ ਜੀਵਨ ਬਤੀਤ ਕਰ ਸਕੇ। ਉਨ੍ਹਾਂ ਕਿਹਾ ਕਿ ਉੱਚੇਰੀ ਵਿੱਦਿਆ ਅਤੇ ਪੂਰਨ ਲਿਆਕਤ ਵਾਲਾ ਇਨਸਾਨ ਹੀ ਜੀਵਨ ’ਚ ਸਫ਼ਲ ਮੰਨਿਆ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨਾਲ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਐੱਸ. ਐੱਸ. ਚਾਹਲ ਵੀ ਮੌਜ਼ੂਦ ਸਨ।
ਇਸ ਤੋਂ ਪਹਿਲਾਂ ਸਮਾਰੋਹ ਦਾ ਉਦਘਾਟਨੀ ਅਗਾਜ਼ ਸ: ਛੀਨਾ ਨੇ ਉੱਪ ਕੁਲਪਤੀ ਡਾ. ਚਾਹਲ, ਵੂਮੈਨ ਕਾਲਜ ਦੇ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨਾਲ ਮਿਲਕੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ। ਇਸ ਮੌਕੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ, ਜਿਸ ’ਚ ਬੱਚਿਆਂ ਨੇ ਭਾਰਤ ਦੇ ਸਮੂੰਹ ਰਾਜਾਂ ਦੇ ਮੁੱਖ ਨਾਚ ਪੇਸ਼ ਕਰਕੇ ਦਰਸ਼ਕਾਂ ਨੂੰ ਮਦਹੋਸ਼ ਕੀਤਾ, ਜਿਸ ’ਚ ਗਤਕਾ ਤੇ ਭੰਗੜਾ ਮੁੁੱਖ ਖਿੱਚ ਦਾ ਕੇਂਦਰ ਰਿਹਾ।
ਸ: ਛੀਨਾ ਨੇ ਕਿਹਾ ਕਿ ਅੱਜ-ਕੱਲ੍ਹ ਦੇ ਬੱਚਿਆਂ ’ਚ ਹੁਨਰ ਕਾਫ਼ੀ ਲਾਜਵਾਬ ਹਨ ਅਤੇ ਅਜਿਹੇ ਸਮਾਰੋਹ ਵਿਦਿਆਰਥੀਆਂ ਨੂੰ ਆਪਣੀ ਕਾਬਲੀਅਤ ਪੇਸ਼ ਕਰਨ ਲਈ ਇਕ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਵਿੱਦਿਆ ਦੇ ਪੱਧਰ ਨੂੰ ਉੱਚਾ ਚੁੱਕਣ ’ਤੇ ਜ਼ੋਰ ਦਿੰਦਿਆ ਕਿ ਬੱਚਿਆਂ ਨੂੰ ਅਜਿਹੀਆਂ ਸਗਰਮੀਆਂ ਦੇ ਨਾਲ-ਨਾਲ ਪੜ੍ਹਾਈ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਤਾਂ ਹੀ ਦੇਸ਼ ਦੀ ਉਨਤੀ ਅਤੇ ਆਪਣੇ ਭਵਿੱਖ ਨੂੰ ਉਜਵੱਲ ਬਣਾ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਮੈਨੇਜ਼ਮੈਂਟ ਵੱਲੋਂ ਪ੍ਰੀਖਿਆਵਾਂ ’ਚ 10ਵੀਂ ’ਚ 90 ਫੀਸਦੀ ਤੋਂ ਵਧੇਰੇ ਨੰਬਰ ਹਾਸਲ ਕਰਨ ਵਾਲੇ ਵਿਦਿਆਰਥੀਆਂ ਲਈ 1 ਸਾਲ ਮੁਫ਼ਤ ਵਿੱਦਿਆ ਅਤੇ 12ਵੀਂ ’ਚ 95 ਪ੍ਰਤੀਸ਼ਤ ਤੋਂ ਵਧੇਰੇ ਨੰਬਰ ਹਾਸਲ ਕਰਨ ਵਾਲੇ ਬੱਚਿਆਂ ਲਈ ਡਿਗਰੀ ਦੀ ਪੜ੍ਹਾਈ ਦਾ ਪੂਰਾ ਖ਼ਰਚ ਕਰਨ ਦਾ ਐਲਾਨ ਵੀ ਕੀਤਾ।
ਇਸ ਮੌਕੇ ਡਾ. ਚਾਹਲ ਨੇ ਸਕੂਲ ਦੁਆਰਾ ਪ੍ਰਾਪਤ ਕੀਤੀਆਂ ਸ਼ਾਨਦਾਰ ਉਪਲਬੱਧੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਕਲਾ ’ਚ ਕਾਬਿਲ ਹੋਣ ਦੇ ਨਾਲ-ਨਾਲ ਪੜ੍ਹਾਈ ’ਚ ਜਨੂਨੀਅਤ ਹੋਣੀ ਚਾਹੀਦੀ ਹੈ।ਸਕੂਲ ਦੇ ਅੰਗਰੇਜੀ ਵਿਭਾਗ ਦੀ ਅਧਿਆਪਕਾ ਰੂਪਾ ਸ਼ਰਮਾ ਨੇ ਸਾਲਾਨਾ ਰਿਪੋਰਟ ਪੜਦਿਆਂ ਬੱਚਿਆਂ ਵੱਲੋਂ ਹਾਸਲ ਉਪਲਬੱਧੀਆਂ ’ਤੇ ਚਾਨਣਾ ਪਾਇਆ।ਸ: ਛੀਨਾ, ਡਾ. ਚਾਹਲ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਸਕੂਲ ਦੀ ਸਾਲਾਨਾ ਪਤ੍ਰਿੱਕਾ ਸਿਰਜਨ ਦਾ ਵੀ ਵਿਮੋਚਨ ਕੀਤਾ ਗਿਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਸਰਦੂਲ ਸਿੰਘ ਮੰਨਨ, ਸੁਖਦੇਵ ਸਿੰਘ ਅਬਦਾਲ, ਮੈਂਬਰ ਗੁਰਮਹਿੰਦਰ ਸਿੰਘ, ਡੀਨ ਅਕਾਦਮਿਕ ਡਾ. ਰਘਬੀਰ ਸਿੰਘ, ਸ੍ਰੀਮਤੀ ਤੇਜਿੰਦਰ ਕੌਰ ਛੀਨਾ, ਖਾਲਸਾ ਕਾਲਜ ਪ੍ਰਿੰ: ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰ: ਡਾ. ਸੁਰਿੰਦਰਪਾਲ ਕੌਰ ਢਿੱਲੋਂ, ਪ੍ਰਿੰ: ਸ੍ਰੀਮਤੀ ਤੇਜਿੰਦਰ ਕੌਰ ਬਿੰਦਰਾ, ਪ੍ਰਿੰ: ਦਵਿੰਦਰ ਕੌਰ ਸੰਧੂ, ਪ੍ਰਿੰ: ਗੁਰਵਿੰਦਰ ਕੰਬੋਜ, ਕਮਲਦੀਪ ਕੌਰ, ਵਿਸ਼ਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਤੇ ਉਨ੍ਹਾਂ ਮਾਤਾ-ਪਿਤਾ ਮੌਜ਼ੂਦ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply