
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆ)-ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ‘ਸ਼ਹਾਦਤ-ਏ-ਖ਼ਾਲਸਾ’ ਪ੍ਰੋਗਰਾਮ ਦਾ ਆਯੋਜਿਤ ਕੀਤਾ ਗਿਆ। ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 300 ਸਾਲਾ ਸ਼ਹੀਦੀ ਨੂੰ ਸਮਰਪਿਤ ਇਸ ਪ੍ਰੋਗਰਾਮ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਅਤੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਐੱਸ. ਐੱਸ. ਚਾਹਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਦਵਿੰਦਰ ਕੌਰ ਸੰਧੂ ਦੇ ਸਹਿਯੋਗ ਨਾਲ ਕਰਵਾਏ ਕਰਵਾਏ ਇਸ ਪ੍ਰੋਗਰਾਮ ਮੌਕੇ ਸ: ਛੀਨਾ ਨੇ ਬੱਚਿਆਂ ਦੀ ਪੜ੍ਹਾਈ ’ਤੇ ਜ਼ੋਰ ਦਿੰਦਿਆ ਕਿਹਾ ਕਿ ਮਾਪਿਆਂ ਨੂੰ ਆਪਣੇ ਰੁਝੇਵੇ ਭਰੀ ਜ਼ਿੰਦਗੀ ’ਚੋਂ ਸਮਾਂ ਕੱਢਕੇ ਬੱਚਿਆਂ ਦੀ ਪੜ੍ਹਾਈ ਵੱਲ ਵੀ ਧਿਆਨ ਦੇਣਾ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚੇ ਪੜ੍ਹਾਈ ਪ੍ਰਤੀ ਦਿਲਚਸਪੀ ਨੂੰ ਧਿਆਨ ’ਚ ਰੱਖਣ ਕਿ ਉਹ ਜ਼ਿੰਦਗੀ ’ਚ ਅਗਾਂਹ ਕਰਨਾ ਚਾਹੁੰਦੇ ਹਨ ਅਤੇ ਕਿਸ ਤਰ੍ਹਾਂ ਦੇ ਸਿਲੇਬਸ ’ਚ ਰੁਝਾਨ ਹੈ। ਉਨ੍ਹਾਂ ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਦੀ ਕੌਮ ਪ੍ਰਤੀ ਦਿੱਤੀ ਸ਼ਹਾਦਤ ਨੂੰ ਬਾਰੇ ਚਾਨਣਾ ਪਾਇਆ।
ਇਸ ਮੌਕੇ ਡਾ. ਚਾਹਲ ਨੇ ਵਿਦਿਆਰਥੀਆਂ ਨੂੰ ਛੋਟੇ ਸਾਹਿਬਜ਼ਾਦਿਆਂ ਅਤੇ ਯੁੱਧ ’ਚ ਸ਼ਹੀਦ ਹੋਏ ਸਮੂਹ ਸਿੰਘਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਉੱਚ ਵਿੱਦਿਆ ਹਾਸਲ ਕਰਕੇ ਦੇਸ਼, ਕੌਮ ਲਈ ਆਪਣਾ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਆਪਣੇ ਮੁੱਢਲੇ ਫਰਜਾਂ ਨੂੰ ਪਛਾਣਨ ਅਤੇ ਆਪਣੇ ਸੁਨਿਹਰੀ ਸਿੱਖ ਇਤਿਹਾਸ, ਵਿਰਸੇ ਅਤੇ ਸੱਭਿਅਤਾ ਪ੍ਰਤੀ ਜਾਗਰੂਤਾ ਫੈਲਾਉਣ। ਇਸ ਮੌਕੇ ਵਿਦਿਆਰਥੀਆਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ‘ਲਾਈਟ ਐਂਡ ਸਾਊਂਡ’ ਪ੍ਰੋਗਰਾਮ ਪੇਸ਼ ਕੀਤਾ। ਜਿਸ ਨੇ ਸਮੂਹ ਹਾਜ਼ਰ ਸਖਸ਼ੀਅਤਾਂ ਨੂੰ ਝੰਜੋੜ ਕੇ ਰੱਖ ਦਿੱਤਾ।
ਸਮਾਰੋਹ ’ਚ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਨ, ਸ੍ਰੀਮਤੀ ਤੇਜਿੰਦਰ ਕੌਰ ਛੀਨਾ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਆਫ਼ ਇੰਜੀਨੀਅਰ ਐਂਡ ਟੈਕਨਾਲੋਜੀ ਪ੍ਰਿੰ: ਡਾ. ਅਮਰਪਾਲ ਸਿੰਘ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਤੇਜਿੰਦਰ ਕੌਰ ਬਿੰਦਰਾ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਸਮੇਤ ਸਕੂਲ ਸਟਾਫ਼, ਬੱਚਿਆਂ ਦੇ ਮਾਤਾ-ਪਿਤਾ ਤੇ ਵੱਡੀ ਗਿਣਤੀ ’ਚ ਵਿਦਿਆਰਥੀ ਮੌਜ਼ੂਦ ਸਨ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media