
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ)- ਵਿਧਾਨ ਸਭਾ ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਅੱਜ ਹਲਕਾ ਪੂਰਬੀ ਤੋਂ ਵਿਧਾਇਕ ਡਾ: ਨਵਜੋਤ ਕੌਰ ਸਿੱਧੂ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਚੋਣ ਸਬੰਧੀ ਗੰਭੀਰ ਵਿਚਾਰਾਂ ਕੀਤੀਆਂ ।ਡਾ:ਕੰਵਲਜੀਤ ਸਿੰਘ ਜੌਲੀ ਦੇ ਗ੍ਰਹਿ ਵਿਖੇ ਹੋਈ ਇਸ ਇਕਤਰਤਾ ਮੌਕੇ ਕਸ਼ਮੀਰ ਸਿੰਘ ਮਾਨ, ਕਿਰਪਾਲ ਸਿੰਘ ਧੋਲ, ਮਨਿੰਦਰ ਸਿੰਘ ਧੁਨਾ ਤੋਂ ਇਲਾਵਾ ਕੁੱਝ ਪਤਵੰਤੇ ਸੱਜਣ ਮੌਜੂਦ ਸਨ।ਲਾਲੀ ਮਜੀਠੀਆ ਨੇ ਦੱਸਿਆ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਉਪਰੰਤ ਡਾ: ਸਿੱਧੂ ਨਾਲ ਹੋਈ ਇਹ ਮੁਲਾਕਾਤਕਾਫੀ ਅਹਿਮੀਅਤ ਰੱਖਦੀ ਹੈ ਕਿਉਂਕਿ ਡਾ: ਸਿੱਧੂ ਅਤੇ ਉਨ੍ਹਾਂ ਦੇ ਸਟਾਰ ਪ੍ਰਚਾਰਕ ਪਤੀ ਤੇ ਸਾਬਕਾ ਸਾਂਸਦ ਪੰਜਾਬ ਦੇ ਸਿਆਸੀ ਮਾਹੌਲ ਅਤੇ ਪੇਸ਼ ਕੀਤੇ ਜਾ ਰਹੇ ਸਰਕਾਰੀ ਦਾਅਵਿਆਂ ਦੀ ਅਸਲੀਅਤ ਬਾਰੇ ਪੰਜਾਬ ਦੇ ਲੋਕਾਂ ਨੂੰ ਬਾਖੂਬੀ ਦੱਸ ਸਕਦੇ ਹਨ।ਉਨ੍ਹਾਂ ਦੱਸਿਆ ਕਿ ਸਿੱਧੂ ਜੋੜਾ ਅਕਾਲੀ ਭਾਜਪਾ ਗਠਜੋੜ ਦੀ ਧੋਖਾ ਨੀਤੀ ਬਾਰੇ ਵੀ ਖੁੱਲ ਕੇ ਚਾਨਣਾ ਪਾ ਸਕਦਾ ਹੈ।ਡਾ: ਸਿੱਧੂ ਨੇ ਹਲਕਾ ਮਜੀਠਾ ਵਿੱਚ ਪੁੱਜ ਕੇ ਹਲਕੇ ਦੇ ਲੋਕਾਂ ਵਿੱਚ ਵਿਚਰਣ ਦੀ ਖਾਹਿਸ਼ ਪ੍ਰਗਟਾਈ ਹੈ ਤੇ ਆਉਣ ਵਾਲੇ ਦਿਨ੍ਹਾਂ ਵਿੱਚ ਉਨਾਂ ਦੇ ਸਪੈਸ਼ਲ ਪ੍ਰੋਗਰਾਮ ਉਲੀਕੇ ਜਾ ਸਕਦੇ ਹਨ ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media