
ਪਠਾਨਕੋਟ, 23 ਦਸੰਬਰ (ਪੰਜਾਬ ਪੋਸਟ ਬਿਊਰੋ)-ਟ੍ਰੈਫਿਕ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਸਥਾਨਕ ਸਵੀਮਿੰਗ ਪੁਲ ਕੰਪਲੈਕਸ ਦੇ ਹਾਲ ਵਿਖੇ ਜਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲਾਂ ਦੀ ਪ੍ਰਧਾਨਗੀ ਹੇਠ ਹੋਈੇ।ਜਿਸ ਵਿੱਚ ਹੋਰਨਾਂ ਤੋਂ ਇਲਾਵਾ ਜਸਵੰਤ ਸਿੰਘ ਢਿੱਲੋਂ ਜਿਲ੍ਹਾ ਟ੍ਰਾਂਸਪੋਰਟ ਅਫਸਰ, ਮਨਮੋਹਨ ਐਕਸੀਅਨ ਲੋਕ ਨਿਰਮਾਣ ਵਿਭਾਗ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ ਵੱਖ ਸਵੈ ਸੈਵੀ ਜੱਥੇਬੰਦੀਆਂ ਦੇ ਨੁਮਾਇੰਦੇ ਹਾਜਰ ਸਨ।
ਗੁਰਜੀਤ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ੳਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਜਾਣ।ਉਨ੍ਹਾਂ ਨੇ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਾਧੋਪੁਰ ਨੇੜੇ ਅਤੇ ਚੱਕੀ ਪੁਲ ਪਠਾਨਕੋਟ ਨਜਦੀਕ ਨੈਸ਼ਨਲ ਹਾਈਵੇ ਤੇ ਬਣੇ ਫਲਾਈ ਓਵਰ ਹੇਠਾਂ ਟੁੱਟੀਆ ਸੜਕਾਂ ਦੀ ਜਲਦੀ ਤੋਂ ਜਲਦੀ ਮੁਰੰਮਤ ਕਰਵਾਉਂਣ ਤਾਂ ਜੋ ਕੋਈ ਅਣਸੁਖਾਵੀ ਦੁਰਘਨਾਵਾਂ ਨਾ ਵਾਪਰ ਸਕੇ।ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਜਿਲ੍ਹਾ ਟਰਾਂਸਪੋਰਟ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨੋ ਹੈਲਮੇਟ ਨੋ ਪੈਟਰੋਲ ਨੂੰ ਜਿਲ੍ਹੇ ਅੰਦਰ ਪੂਰਨ ਰੂਪ ਵਿੱਚ ਲਾਗੂ ਕੀਤਾ ਜਾਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਨੌ ਹੈਲਮੇਟ-ਨੋ ਪੈਟਰੋਲ ਦੀ ਯੋਜਨਾਂ ਨੂੰ ਨੇਪਰੇ ਚਾੜਨ ਲਈ ਟ੍ਰੈਫਿਕ ਪੁਲਿਸ, ਜਿਲ੍ਹਾ ਟਰਾਂਸਪੋਰਟ ਵਿਭਾਗ ਅਤੇ ਜਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਦੀ ਬਣਾਈ ਗਈ ਟੀਮ ਨੂੰ ਕਿਹਾ ਕਿ ਹਰ ਸੰਭਵ ਕੋਸ਼ਿਸ ਕਰਨ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਵੀ ਲਗਾਏ ਜਾਣ ਅਤੇ ਸਿਨੇਮਾਂ ਹਾਲਾਂ ਵਿੱਚ ਟ੍ਰੈਫਿਕ ਨਿਯਮਾਂ ਸਬੰਧੀ ਵੀਡਿਓ ਸਲਾਈਡ ਵੀ ਚਲਾਈ ਜਾਵੇ।ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਹੜੀਆਂ ਸਕੂਲੀ ਬੱਸਾਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੀਆਂ ਉਨ੍ਹਾਂ ਦੇ ਵੀ ਚਲਾਨ ਕੱਟੇ ਜਾਣ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media