Tuesday, March 17, 2026

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਸਾਦਗੀ ਨਾਲ ਮਨਾਇਆ ਜਾਵੇ – ਪ੍ਰੋ. ਬਡੂੰਗਰ

ਲੰਗਰਾਂ ਵਿੱਚ ਮਠਿਆਈਆਂ ਨਾ ਬਣਾਉਣ ਦੀ ਕੀਤੀ ਅਪੀਲ

kirpal-s-badungar
ਅੰਮ੍ਰਿਤਸਰ, 23 ਦਸੰਬਰ (ਗੁਰਪ੍ਰੀਤ ਸਿੰਘ)- ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ 25 ਤੋਂ 27 ਦਸੰਬਰ ਤੀਕ ਸ੍ਰੀ ਫਤਿਹਗੜ੍ਹ ਸਾਹਿਬ ਦੀ ਪਾਵਨ ਧਰਤੀ ’ਤੇ ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਸਾਦਗੀ ਅਤੇ ਪ੍ਰੰਪਰਾਗਤ ਢੰਗ ਨਾਲ ਮਨਾਇਆ ਜਾਵੇ।
ਪ੍ਰੋ. ਬਡੂੰਗਰ ਨੇ ਸ਼ਹੀਦਾਂ ਦੀ ਪਾਵਨ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਚੱਲ ਰਹੇ ਜੋੜ ਮੇਲ ਦੌਰਾਨ ਵੱਡੇ ਪੱਧਰ ਤੇ ਲੰਗਰ ਦੀ ਸੇਵਾ ਕਰਨ ਵਾਲੀਆਂ ਸਮੂਹ ਸੇਵਾ-ਸੁਸਾਇਟੀਆਂ, ਕਾਰ ਸੇਵਾ ਕਰਨ ਵਾਲੇ ਮਹਾਂਪੁਰਸ਼ਾਂ ਤੇ ਸਮਾਜਿਕ ਸੰਸਥਾਵਾਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਸ਼ਹੀਦੀ ਦਿਵਸ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਸੰਗਤਾਂ ਲਈ ਲਗਾਏ ਜਾਣ ਵਾਲੇ ਲੰਗਰਾਂ ਵਿੱਚ ਮਿੱਠੇ ਪਦਾਰਥ ਤੇ ਮਿਠਾਈਆਂ ਨਾ ਬਣਾਉਣ।ਪ੍ਰੋ. ਬਡੂੰਗਰ ਨੇ ਕਿਹਾ ਕਿ ਸਮੂਹ ਸੰਗਤਾਂ ਆਪਣੇ ਬੱਚਿਆਂ ਨੂੰ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਬਾਰੇ ਸੁਚੱਜੀ ਜਾਣਕਾਰੀ ਦੇਣ ਤਾਂ ਜੋ ਉਹ ਦੁਨਿਆਵੀ ਵਿਦਿਆ ਦੇ ਨਾਲ-ਨਾਲ ਗੁਰਸਿੱਖ ਰਹਿਣੀ-ਬਹਿਣੀ ਵਿੱਚ ਰਹਿੰਦੇ ਹੋਏ ਆਪਣੇ ਵਿਰਸੇ ਤੇ ਇਤਿਹਾਸ ਨਾਲ ਜੁੜ ਸਕਣ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply