ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸ.ਸ.ਸ.ਸ. ਕਰਮਪੁਰਾ ਵਿਖੇ ਵੱਖ ਵੱਖ ਖੇਤਰਾਂ ਵਿੱਚ ਨਾਮਨਾ ਖੱਟਣ ਵਾਲੀਆਂ ਮਹਿਲਾਵਾਂ ਬਾਰੇ ਸੈਮੀਨਾਰ ਅਤੇ ਵਿਦਿਆਰਥਣਾਂ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ।ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਪ੍ਰਿੰਸੀਪਲ ਮੈਡਮ ਸ੍ਰੀਮਤੀ ਹਰਪ੍ਰੀਤ ਕੌਰ ਨੇ ਇਨਾਮ ਦੇ ਕੇ ਸਨਮਾਨਿਤ ਕੀਤਾ।ਉਨਾਂ ਨੇ ਵਿਦਿਆਰਥੀਆਂ ਨੂੰ ਮਹਾਨ ਔਰਤਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣੀ ਮੰਜ਼ਿਲ ਅਤੇ ਉਦੇਸ਼ ਨੂੰ ਪੂਰਾ ਕਰਨ ਲਈ ਪ੍ਰੇਰਿਤ ਕੀਤਾ।ਸ੍ਰੀਮਤੀ ਰਵਿੰਦਰ ਕੌਰ ਰੰਧਾਵਾ ਲੈਕਚਰਾਰ ਅੰਗ੍ਰੇਜ਼ੀ ਅਤੇ ਸ੍ਰੀਮਤੀ ਜਸਵਿੰਦਰ ਕੌਰ ਨੇ ਇੰਨ੍ਹਾਂ ਮਹਾਨ ਔਰਤਾਂ ਜਿਵੇਂ ਮਦਰ ਟਰੇਸਾ, ਕਲਪਨਾ ਚਾਵਲਾ, ਰਾਣੀ ਲਕਸ਼ਮੀ ਬਾਈ, ਮਾਈ ਭਾਗੋ, ਕਿਰਨ ਬੇਦੀ, ਸਰੋਜਨੀ ਨਾਡੋ, ਪੀ.ਟੀ. ਊਸ਼ਾ, ਸੁਨੀਤਾ ਵਿਲੀਅਮਜ਼, ਪੀ.ਵੀ.ਸਿੰਧੂ, ਸਵਿਤਰੀ ਬਾਈ, ਅੰਮ੍ਰਿਤਾ ਪ੍ਰੀਤਮ ਆਦਿ ਬਾਰੇ ਜਾਣਕਾਰੀ ਦਿੱਤੀ।ਇਸ ਸਮੇਂ ਸ੍ਰੀਮਤੀ ਅਮਰਜੀਤ ਕੌਰ, ਸ੍ਰੀਮਤੀ ਨੀਰੂ ਗੁਪਤਾ, ਬਲਬੀਰ ਕੌਰ ਵੀ ਹਾਜ਼ਰ ਸਨ।
Check Also
ਵਿਦਿਆਰਥੀਆਂ ਵਲੋਂ ਬਣਾਈਆਂ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਲਗਾਈ ਗਈ
ਸੰਗਰੂਰ, 29 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸਕੂਲਾਂ ਵਿੱਚ ਚਲਾਏ ਜਾ ਰਹੇ ਬਿਜ਼ਨਸ …