Friday, July 5, 2024

ਗੁੱਸੇ ਵਿੱਚ ਆਏ ਸੁਵਿਧਾ ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁੱਤਲਾ

ppn2412201603ਬਠਿੰਡਾ, 24 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਲਈ ਜ਼ਿਲ੍ਹਾ ਬਠਿੰਡਾ ਵਿਖੇ ਰੈਲੀ ਕੀਤੀ ਗਈ। ਸੁਵਿਧਾ ਕਰਮਚਾਰੀਆਂ ਵਲੋਂ ਡੀ.ਸੀ. ਦਫ਼ਤਰ ਜ਼ਿਲ੍ਹਾ ਬਠਿੰਡਾ ਤੋਂ ਰੈਲੀ ਕਰਦੇ ਹੋਏ ਹਨੂੰਮਾਨ ਚੌਂਕ ਵਿੱਚ ਧਰਨਾ ਦਿੱਤਾ ਗਿਆ, ਜਿਸ ਕਾਰਨ ਉਥੇ ਕਈ ਘੰਟੇ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ। ਜਥੇਬੰਦੀ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਸਰਕਾਰ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਰਾਬਤਾ ਕਾਇਮ ਕੀਤਾ ਜਾ ਰਿਹਾ ਸੀ, ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਾਲ-ਮਟੋਲ ਵਾਲੀ ਨੀਤੀ ਅਖਤਿਆਰ ਕੀਤੀ ਹੋਈ ਸੀ, ਜਿਸ ਕਾਰਨ ਰੋਸ ਵਿੱਚ ਆਏ ਸੁਵਿਧਾ ਮੁਲਾਜ਼ਮਾਂ ਨੇ ਆਪਣੇ ਪਰਿਵਾਰਾਂ ਸਮੇਤ ਸਰਕਾਰ ਵਿਰੁੱਧ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁੱਤਲਾ ਫੁਕਿਆ। ਇਸ ਦਰਮਿਆਨ ਸੁਵਿਧਾ ਕਰਮਚਾਰੀਆਂ ਨੇ ਅਕਾਲੀ/ਭਾਜਪਾ ਸਰਕਾਰ ਦੀਆਂ ਦੋਗਲੀਆਂ ਨੀਤੀਆਂ ਖਿਲਾਫ਼ ਨਾਅਰੇ-ਬਾਜ਼ੀ ਕਰਦਿਆਂ ਮੁਰਦਾਬਾਦ ਵੀ ਕੀਤੀ ਗਈ।
ਵਾਈਸ ਪ੍ਰਧਾਨ ਜਸਵਿੰਦਰ ਸਿੰਘ ਨੇ ਪ੍ਰੈੱਸ ਨੁੰ ਦੱਸਿਆ ਕਿ ਅਕਾਲੀ/ਭਾਜਪਾ ਸਰਕਾਰ ਪੰਜਾਬ ਦੇ ਲੋਕਾਂ ਕੋਲ ਝੂਠੇ ਵਿਕਾਸ ਦੇ ਸਹਾਰੇ ਚੋਣਾਂ ਜਿੱਤਣਾ ਚਾਹੁੰਦੀ ਹੈ, ਜਦ ਕਿ ਮਹਿਕਮਿਆਂ ਦੇ ਕੱਚੇ ਕਾਮਿਆਂ ਨੁੰ ਘੱਟ ਤਨਖਾਹਾਂ ’ਤੇ ਜ਼ਿੰਦਗੀ ਬਸਰ ਕਰਨ ਲਈ ਮਜਬੂਰ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਜੇਕਰ ਅਕਾਲੀ/ਭਾਜਪਾ ਸਰਕਾਰ ਪੂਰੇ ਤਨਖਾਹ ਸਕੇਲਾਂ ਤੇ ਪਿਤਰੀ ਵਿਭਾਗਾਂ ਵਿੱਚ ਰੈਗੂਲਰ ਨਹੀਂ ਕਰਦੀ ਤਾਂ ਆਉਣ ਵਾਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਖਾਮਿਆਜ਼ਾ ਅਕਾਲੀ/ਭਾਜਪਾ ਸਰਕਾਰ ਨੁੰ ਭੁਗਤਣਾ ਪਵੇਗਾ।
ਅਕਾਲੀ/ਭਾਜਪਾ ਸਰਕਾਰ ਦੁਆਰਾ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਸੁਵਿਧਾ ਕਰਮਚਾਰੀਆਂ ਵਲੋਂ ਅੱਜ ਡੀ.ਸੀ. ਦਫ਼ਤਰ ਜ਼ਿਲ੍ਹਾ ਬਠਿੰਡਾ ਵਿਖੇ ਧਰਨਾ ਜਾਰੀ ਰੱਖਿਆ ਗਿਆ। ਅਕਾਲੀ/ਭਾਜਪਾ ਸਰਕਾਰ ਦੇ ਲਾਰਿਆਂ ਕਰਕੇ ਸੁਵਿਧਾ ਕਰਮਚਾਰੀ ਪਿਛਲੇ 107 ਦਿਨਾ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਸ ਰੈਲੀ/ਧਰਨਾ/ਮੁਜ਼ਾਹਰੇ ਕਰ ਰਹੇ ਹਨ।
ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਵਲੋਂ ਜ਼ਿਲ੍ਹਾ ਬਠਿੰਡਾ ਵਿਖੇ ਅਕਾਲੀ/ਭਾਜਪਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਵਾਉਣ ਲਈ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਤੇ ਪਰਚੇ ਵੰਡੇ ਗਏ।ਸੁਵਿਧਾ ਕਰਮਚਾਰੀਆਂ ਵਲੋਂ ਆਮ ਲੋਕਾਂ ਨੁੰ ਦੱਸਿਆ ਗਿਆ ਕਿ ਕਿਸ ਤਰ੍ਹਾਂ ਪਿਛਲੇ 12 ਸਾਲਾਂ ਤੋਂ ਇਹ ਕਰਮਚਾਰੀ ਆਪਣੀ ਤਨਦੇਹੀ, ਮਿਹਨਤ ਅਤੇ ਲਗਨ ਨਾਲ ਕੰਮ ਕਰ ਰਹੇ ਸੀ ਪਰ ਅਕਾਲੀ/ਭਾਜਪਾ ਸਰਕਾਰ ਨੇ ਨਿੱਜੀ ਸਵਾਰਥ ਲਈ ਪ੍ਰਾਈਵੇਟ ਕੰਪਨੀ ਨੁੰ ਇਨ੍ਹਾਂ ਨੂੰ ਵੇਚਣਾ ਚਾਹੀਆ ਜਿਸ ਤੇ ਇਨ੍ਹਾਂ ਕਰਮਚਾਰੀਆਂ ਨੇ ਇਨਕਾਰ ਕਰ ਦਿੱਤਾ। ਜਦੋਂ ਸੁਵਿਧਾ ਕਰਮਚਾਰੀਆਂ ਨੇ ਅਕਾਲੀ/ਭਾਜਪਾ ਸਰਕਾਰ ਦੀ ਇਸ ਧੱਕੇ-ਸ਼ਾਹੀ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੁੰ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ। ਲੋਕਾਂ ਵਲੋਂ ਸੁਵਿਧਾ ਕਰਮਚਾਰੀਆਂ ਨੁੰ ਬਹੁਤ ਭਰਵਾਂ ਹੁੰਗਾਰਾ ਮਿਲਿਆ ਅਤੇ ਉਨ੍ਹਾਂ ਨੇ ਇਸ ਢੌਂਗੀ ਅਕਾਲੀ/ਭਾਜਪਾ ਸਰਕਾਰ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਜਿਹੜੀ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਨਹੀਂ ਕਰ ਸਕਦੀ ਉਹ ਆਮ ਲੋਕਾਂ ਦੀ ਕਿਵੇਂ ਹੋ ਸਕਦੀ ਹੈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply