Wednesday, July 3, 2024

ਟੂ-ਵੀਲਰ ਆਟੋ ਮਕੈਨਿਕ ਐਸੋਸੀਏਸ਼ਨ ਵਲੋਂ ਰਾਮ ਬਾਗ ਵਿਖੇ ਮੁਫਤ ਮੈਡੀਕਲ ਚੈਕਅਪ ਕੈਂਪ

ppn2412201606ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ)- ਟੂ-ਵੀਲਰ ਆਟੋ ਮਕੈਨਿਕ ਐਸੋਸੀਏਸ਼ਨ ਵਲੋਂ ਅੱਜ ਹਜਰਤ ਗੋਂਸਪਾਕ ਸਰਕਾਰ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਘਾਹ ਮੰਡੀ ਰਾਮ ਬਾਗ ਵਿਖੇ ਸ਼ਹਿਰ ਦੇ ਪ੍ਰਸਿੱਧ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਦੀ ਅਗਵਾਈ ਅਤੇ ਪ੍ਰਧਾਨ ਕਸ਼ਮੀਰ ਸਿੰਘ ਮਾਨ, ਬਿੱਟੂ ਬਹਾਰ ਕਾਦਰੀ, ਜਸਪਾਲ ਸਿੰਘ ਦੀ ਦੇਖ ਰੇਖ ਵਿਖੇ ਇਕ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸਾਬਕਾ ਕੈਬਨਿਟ ਮੰਤਰੀ ਲਕਸ਼ਮੀ ਕਾਂਤ ਚਾਵਲਾ, ਹਲਕਾ ਸੈਂਟਰ ਦੇ ਇੰਚਾਰਜ ਤਰੁਣ ਚੁਘ ਅਤੇ ਏ. ਸੀ. ਪੀ ਜਗਬਿੰਦਰ ਸਿੰਘ ਸੰਧੂ ਨੇ ਕੀਤਾ। ਜਦਕਿ ਵਿਸ਼ੇਸ਼ ਮਹਿਮਾਨ ਦੇ ਤੌਰ `ਤੇ ਕੌਂਸਲਰ ਲਵਿੰਦਰ ਬੰਟੀ, ਸਾਹਿਬ ਸਿੰਘ, ਹਿਊਮਨ ਰਾਈਟਸ ਦੇ ਪ੍ਰਧਾਨ ਸ਼ਾਮ ਲਾਲ ਤ੍ਰੇਹਨ, ਮਨਮੋਹਨ ਸਿੰਘ ਜਨਰਲ ਸਕੱਤਰ, ਅੱਤਵਾਦ ਵਿਰੋਧੀ ਫਰੰਟ ਦੇ ਸੈਕਟਰੀ ਪਵਨ ਸੈਣੀ ਸ਼ਾਮਿਲ ਹੋਏ।
ਲਕਸ਼ਮੀ ਕਾਂਤ ਚਾਵਲਾ ਅਤੇ ਤਰੁਣ ਚੁਘ ਵਲੋਂ ਸੁਸਾਇਟੀ ਅਤੇ ਡਾ. ਹਰਜੋਤ ਸਿੰਘ ਵਲੋਂ ਕੀਤੇ ਗਏ ਇਸ ਮੁਫਤ ਮੈਡੀਕਲ ਚੈਕਅਪ ਕੈਂਪ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਨੂੰ ਲੋੜਵੰਦ ਲੋਕਾਂ ਲਈ ਮਾਹਿਰ ਡਾਕਟਰਾਂ ਦੇ ਅਜਿਹੇ ਕੈਂਪ ਲਗਾਉਣੇ ਚਾਹੀਦੇ ਹਨ। ਡਾ. ਮੱਕੜ ਨੇ ਕਿਹਾ ਕਿ ਮਾਨਸਿਕ ਰੋਗਾਂ ਅਤੇ ਨਸ਼ਾ ਛੁਡਾਉਣ ਦੇ ਕੈਂਪ ਵੱਖ ਵੱਖ ਇਲਾਕਿਆਂ ਵਿਚ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਏ ਜਾਣਗੇ।ਇਸ ਮੌਕੇ ਸੁਰਿੰਦਰ ਸ਼ਰਮਾ, ਸੁਨੀਤਾ ਕੁਮਾਰੀ, ਜੇ ਐਸ ਸੰਧੂ, ਸੁਖਪਾਲ ਸਿੰਘ ਬਾਜਵਾ, ਜਸਪਾਲ ਸਿੰਘ, ਅਮੋਲਕ ਸਿੰਘ, ਦਲਜੀਤ ਸਿੰਘ ਪੱਪੂ, ਬਿੱਟੂ ਬਹਾਰ ਕਾਦਰੀ, ਅਰਮਿੰਦਰ ਸਿੰਘ, ਹਰਜੀਤ ਸਿੰਘ, ਪ੍ਰਿਤਪਾਲ ਸਿੰਘ, ਕਿਸ਼ਨ ਲਾਲ, ਬਲਵਿੰਦਰ ਸਿੰਘ ਰਾਣਾ, ਗੋਪੀ ਮਲਹੋਤਰਾ, ਸਤਨਾਮ ਸਿੰਘ ਆਦਿ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply