ਧੂਰੀ, 24 ਦਸੰਬਰ (ਪ੍ਰਵੀਨ ਗਰਗ)- ਪੰਜਾਬ ਯੂਥ ਕਾਂਗਰਸ ਦੇ ਮਹਿਲਾ ਵਿੰਗ ਦੀ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਧੂਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਖੰਗੂੜਾ ਦੀ ਜੀਵਨ ਸਾਥਣ ਸਿਮਰਤ ਖੰਗੂੜਾ ਨੇ ਆਪਣੇ ਪਤੀ ਦਲਵੀਰ ਸਿੰਘ ਗੋਲਡੀ ਦੀ ਚੋਣ ਮੁਹਿੰਮ ਨੂੰ ਭਖਾਉਂਦਿਆਂ ਦਰਜਨਾਂ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਕਾਂਗਰਸ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਕਿ ਜਿਮਨੀ ਚੋਣ ਦੋਰਾਨ ਹਲਕੇ ਦੇ ਲੋਕਾਂ ਨਾਲ ਵੱਡਾ ਧੋਖਾ ਹੋਇਆ, ਸਗੋਂ ਟੁੱਟੀਆਂ ਸੜਕਾ ਅੱਜ ਵੀ ਹਲਕੇ ਦੀ ਤਰਸਯੋਗ ਹਾਲਤ ਬਿਆਨਦੀਆਂ ਹਨ।ਉਨ੍ਹਾਂ ਇਲਾਕੇ ਦੇ ਦਰਜਨਾਂ ਪਿੰਡਾਂ ਨੂੰ ਜਾਣ ਵਾਲੇ ਜਹਾਂਗੀਰ ਅਤੇ ਰਾਜੋਮਾਜਰਾ ਪੁਲਾਂ ਦਾ ਨਿਰਮਾਣ ਅੱਜ ਤੱਕ ਸ਼ੁਰੂ ਨਾ ਕਰਵਾਉਣਾ ਸਰਕਾਰ ਦੇ ਲੋਕ ਹਿਤੈਸ਼ੀ ਚਿਹਰੇ ਤੋਂ ਪਰਦਾ ਚੁੱਕਦਾ ਹੈ, ਉਨ੍ਹਾਂ ਕਿਹਾ ਕਿ ਸ਼ਰਮ ਦੀ ਗੱਲ ਹੈ ਕਿ ਦਰਜਨਾਂ ਪਿੰਡਾਂ ਨੂੰ ਜਾਣ ਵਾਲੇ ਇੰਨ੍ਹਾਂ ਪੁਲਾਂ ਤੇ ਲੋਕਾਂ ਵੱਲੋਂ ਵਿੱਢੇ ਸੰਘਰਸ਼ ਤੋਂ ਬਾਅਦ ਵੀ ਸਰਕਾਰ ਅੱਜ ਤੱਕ ਚੁੱਪ ਬੈਠੀ ਹੋਈ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਵਾਰ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ, ਕਿਉਂਕਿ ਜਿਥੇ ਪੰਜਾਬ ਵਿੱਚ ਗੱਠਜੋੜ ਸਰਕਾਰ ਨੇ ਲੋਕਾਂ ਦਾ ਜਿਉਣਾ ਦੁੱਭਰ ਕੀਤਾ ਪਿਆ ਹੈ, ਉਥੇ ਕੇਂਦਰ ਵਿੱਚ ਲੋਕ ਵਿਰੋਧੀ ਭਾਜਪਾ ਨੇ ਨੋਟਬੰਦੀ ਸਮੇਤ ਹੋਰ ਗਲਤ ਫੈਸਲੇ ਕਰਕੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ ਅਤੇ ਲੋਕ ਦੋ ਵਕਤ ਦੀ ਰੋਟੀ ਤੋਂ ਵੀ ਮੁਥਾਜ ਹੋ ਚੁੱਕੇ ਹਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media