Wednesday, September 30, 2026

ਸੀ.ਪੀ.ਐਫ ਕਰਮਚਾਰੀਆਂ ਵੱਲੋਂ ਕਿਸਾਨ ਰੈਲੀ ਵਿਚ ਗੁਪਤ ਐਕਸ਼ਨ ਦੀ ਤਿਆਰੀ ਪੂਰੀ- ਸੁਖਜੀਤ ਸਿੰਘ

ppn2412201611ਫਾਜ਼ਿਲਕਾ, 24 ਦਸੰਬਰ (ਵਿਨੀਤ ਅਰੋੜਾ)  ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਲਗਭਗ ਪਿਛਲੇ ਇੱਕ ਮਹੀਨੇ ਤੋਂ ਆਪਣੀ ਇੱਕੋ ਇੱਕ ਹੱਕੀ ਅਤੇ ਜਾਇਜ ਮੰਗ ਪਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਵਾਉਣ ਸਬੰਧੀ ਪੰਜਾਬ ਨੇ ਉੱਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਵਿਧਾਨ ਸਭਾ ਹਲਕੇ ਜਲਾਲਾਬਾਦ ਵਿਚ ਲਗਾਇਆ ਗਿਆ ਪੱਕਾ ਮੋਰਚਾ ਅੱਜ ਲਗਾਤਾਰ 24ਵੇਂ ਦਿਨ ਵਿਚ ਦਾਖ਼ਲ ਹੋ ਗਿਆ ਅਤੇ ਅਫ਼ਸਰਸ਼ਾਹੀ ਦੇ ਰਵਈਏ ਤੋਂ ਨਰਾਜ਼ ਹੋ ਗਏ ਸਵਾ ਲੱਖ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਤਰਜ਼ਮਾਨੀ ਕਰਦੀ ਹੋਈ ਸੀਪੀਐਫ ਕਰਮਚਾਰੀ ਯੂਨੀਅਨ 25 ਦਸੰਬਰ ਨੂੰ ਫਾਜ਼ਿਲਕਾ ਵਿਚ ਹੋ ਰਹੀ ਕਿਸਾਨ ਰੈਲੀ ਵਿਚ ਗੁਪਤ ਐਕਸ਼ਨ ਕਰਨ ਲਈ ਮਜ਼ਬੂਰ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਸਖਜੀਤ ਸਿੰਘ ਅਤੇ ਜਨਰਲ ਸਕੱਤਰ ਰਣਬੀਰ ਸਿੰਘ ਢੰਡੇ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਮੈਂਬਰ 1 ਦਸੰਬਰ 2016 ਤੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਜਲਾਲਾਬਾਦ ਵਿਚ ਪੱਕੇ ਮੋਰਚੇ ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਯੂਨੀਅਨ ਦੇ ਸੰਘਰਸ਼ ਦੇ ਦਬਾਅ ਸਦਕਾ ਜਲਾਲਾਬਾਦ ਫੇਰੀ ਦੌਰਾਨ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਖੁਲ੍ਹੇ ਤੋਰ ਤੇ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ ਦੀ ਮੰਗ ਨੂੰ ਮੰਨਿਆ ਸੀ ਅਤੇ ਇਸ ਸਬੰਧੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰਨ ਲਈ ਯੂਨੀਅਨ ਆਗੂਆਂ ਤੋਂ 2-3 ਦਿਨ ਦੀ ਮੋਹਲਤ ਵੀ ਮੰਗੀ ਸੀ। ਇਸ ਦੇ ਨਾਲ ਨਾਲ ਐਕਸਗ੍ਰੇਸ਼ੀਆਂ ਅਤੇ ਗ੍ਰੇਚੁਟੀ ਸਬੰਧੀ ਨੋਟੀਫਿਕੇਸ਼ਨ ਕਰਨ ਦਾ ਪੂਰਾ ਭਰੋਸਾ ਦਿੱਤਾ ਸੀ। ਪਰ ਇੰਜ ਜਾਪਦਾ ਹੈ ਕਿ ਪੰਜਾਬ ਦੀ ਪੰਜਾਬ ਦੀ ਅਫਸਰਸਾਹੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 2017 ਵਿਚ ਸੱਤਾ ਵਿਚ ਵਾਪਸ ਆਉਣਾ ਨਹੀਂ ਵੇਖਣਾ ਚਾਹੁੰਦੀ। ਜਿਸ ਕਾਰਨ ਉਨ੍ਹਾਂ ਦੇ ਨਾਹ ਪਖੀ ਰਵਈਏ ਤੋਂ ਗੁਮਰਾਹ ਹੋਕੇ ਪੰਜਾਬ ਸਰਕਾਰ ਵਲੋਂ ਟਾਲ-ਟੋਲ ਦੀ ਨੀਤੀ ਅਪਨਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਨੀਤੀ ਦਾ ਜੋਰਦਾਰ ਵਿਰੋਧ ਕਰਨ ਲਈ ਅਤੇ ਉਕਤ ਤਿੰਨੋ ਨੋਟੀਫਿਕੇਸ਼ਨ (ਐਕਸ ਗ੍ਰਸ਼ੀਆ, ਗ੍ਰੈਚੂਅਟੀ ਅਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਸਬੰਧੀ ਤਿੰਨ ਮੈਂਬਰੀ ਕਮੇਟੀ ਦੇ ਗਠਨ) ਤੁਰੰਤ ਜਾਰੀ ਕਰਵਾਉਣ ਲਈ ਸਵਾ ਲੱਖ ਸਰਕਾਰੀ  ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਵਲੋਂ 25 ਦਸੰਬਰ 2016 ਨੂੰ  ਜਿਲਾ ਫਾਜਿਲਕਾ ਵਿਚ ਸੂਬਾ ਪੱਧਰੀ ਅਕਾਲੀ ਭਾਜਪਾ ਗਠਜੋੜ ਵੱਲੋਂ ਕੀਤੀ ਜਾ ਰਹੀ ਵਿਸ਼ਾਲ ਕਿਸਾਨ ਰੈਲੀ ਜਿਸ ਵਿਚ ਭਾਰਤ ਦੇ ਗ੍ਰਹਿ ਮੰਤਰੀ ਰਾਜ ਨਾਥ ਸਿੰਘ ਅਤੇ ਮੁੱਖ ਮੰਤਰੀ ਪੰਜਾਬ ਪਰਕਾਸ ਸਿੰਘ ਬਾਦਲ ਅਤੇ ਸੂਬਾ ਭਾਜਪਾ ਪ੍ਰਧਾਨ ਵਿਜੈ ਸਾਂਪਲਾ ਪਹੁੰਚ ਰਹੇ ਹਨ ਵਿਚ ਗੁਪਤ ਐਕਸ਼ਨ  ਦੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧੀ ਪੂਰੇ ਜ਼ਿਲ੍ਹੇ ਵਿਚ ਪੰਜ ਥਾਵਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ ਅਤੇ ਰੈਲੀ ਵਿਚ ਵੱਖ ਵੱਖ ਜ਼੍ਹਿਲਾ ਪ੍ਰਧਾਨਾਂ ਦੀ ਅਗਵਾਈ ਵਿਚ ਲਗਭਗ 40 ਤੋਂ 50 ਸੀਪੀਐਫ ਕਰਮਚਾਰੀ ਗੁਪਤ ਤਰੀਕੇ ਨਾਲ ਸ਼ਾਮਲ ਹੋਣਗੇ। ਇਸਦੀ ਨਿਜੀ ਜਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਨੇ ਸਾਰਿਆਂ ਸੀਪੀਐਫ ਕਰਮਚਾਰੀਆਂ ਨੂੰ ਰੈਲੀ ਮੌਕੇ ਕੀਤੇ ਜਾਣ ਵਾਲੇ ਗੁਪਤ ਐਕਸ਼ਨ ਵਿਚ ਵੱਡੀ ਗਿਣਤੀ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੋਕੇ ਵੱਡੀ ਗਿਣਤੀ ਵਿਚ ਵੱਖ ਵੱਖ ਜ਼ਿਲ੍ਹਿਆਂ ਦ ਜ਼ਿਲ੍ਹਾ ਪ੍ਰਧਾਨ, ਜਨਰਲ ਸਕੱਤਰ ਅਤੇ ਯੂਨੀਅਨ ਦੇ ਅਹੁੱਦੇਦਾਰ ਅਤੇ ਮੈਂਬਰ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply