
ਪਠਾਨਕੋਟ, 24 ਦਸੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਦੁਆਰਾ ਮਜਦੂਰ ਵਰਗ ਲਈ ਚਲਾਈਆਂ ਸਕੀਮਾਂ ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਰਣਜੀਤ ਸਾਗਰ ਡੈਮ ਦੇ ਕਮੇਟੀ ਰੂਮ ਵਿਖੇ ਸ੍ਰੀਮਤੀ ਅਮਨਦੀਪ ਕੋਰ ਚਾਹਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਇਕ ਵਿਸ਼ੇਸ ਵਰਕਸਾਪ ਲਗਾਈ ਗਈ।ਇਸ ਵਾਰਕਸਾਪ ਵਿੱਚ ਸ੍ਰੀ ਏ.ਬੀ. ਚੋਧਰੀ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਰਣਜੀਤ ਮੋਰੇ ਜੱਜ ਮੁੰਬਈ ਹਾਈ ਕੋਰਟ ਅਤੇ ਤੇਜਵਿੰਦਰ ਸਿੰਘ ਜਿਲ੍ਹਾ ਤੇ ਸੈਸਨ ਜੱਜ ਪਠਾਨਕੋਟ ਵਿਸ਼ੇਸ ਰੂਪ ਵਿੱਚ ਹਾਜਰ ਹੋਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਕਰਨੈਲ ਸਿੰਘ ਸਹਾਇਕ ਲੈਬਰ ਕਮਿਸ਼ਨਰ, ਪਰਮਜੀਤ ਕੋਰ ਲੈਬਰ ਇੰਸਪੈਕਟਰ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।ਇਸ ਵਰਕਸਾਪ ਦੋਰਾਨ ਮਜਦੂਰ ਵਰਗ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤੇ ਰੋਸਨੀ ਪਾਈ। ਇਸ ਮੋਕੇ ਤੇ 40 ਮਜਦੂਰਾਂ ਨੂੰ ਲੈਬਰ ਕਾਰਡ ਵੰਡੇ ਗਏ।
ਇਸ ਮੋਕੇ ਤੇ ਸੰਬੋਧਨ ਕਰਦਿਆਂ ਸ੍ਰੀ ਏ.ਬੀ ਚੋਧਰੀ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਨੇ ਮਜਦੂਰ ਵਰਗ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਤਰ੍ਹਾਂ ਦੀਆਂ ਚਲਾਈਆਂ ਸਕੀਮਾਂ ਸਦਕਾ ਹੀ ਮਜਦੂਰ ਵਰਗ ਨੂੰ ਰੋਜੀ ਰੋਟੀ ਦੀ ਗਰੰਟੀ ਮਿਲਦੀ ਹੈ।ਇਸ ਮੋਕੇ ਤੇ ਕਰਨੈਲ ਸਿੰਘ ਸਹਾਇਕ ਲੈਬਰ ਕਮਿਸ਼ਨ ਨੇ ਵੱਖ ਵੱਖ ਟ੍ਰੇਡਾਂ ਵਿੱਚ ਕੰਮ ਕਰ ਰਹੇ ਮਜਦੂਰਾਂ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮਜਦੂਰਾਂ ਦੇ ਹਿੱਤਾਂ ਦਾ ਵਿਸ਼ੇਸ ਧਿਆਨ ਰੱਖਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਜਿਲਾ ਪਠਾਨਕੋਟ ਅੰਦਰ ਵੱਖ ਵੱਖ ਸਕੀਮਾਂ ਅਧੀਨ 2600 ਮਜਦੂਰ ਲਾਭਪਾਤਰੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਰਹੇ ਹਨ ਅਤੇ ਜਿਲ੍ਹਾ ਪਠਾਨਕੋਟ ਦੇ ਅੰਦਰ ਹੁਣ ਤੱਕ 13 ਕਰੋੜ ਰੁਪਏ ਦੀ ਰਾਸ਼ੀ ਵੱਖ ਵੱਖ ਸਕੀਮਾਂ ਅਧੀਨ ਮਜਦੂਰਾਂ ਨੂੰ ਵੰਡੀ ਗਈ ਹੈ। ਇਸ ਮੋਕੇ ਤੇ ਜਿਲ੍ਹਾ ਲੀਗਲ ਸਰਵਿਸ ਅਥਾਰਟੀ ਪਠਾਨਕੋਟ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰ ਚਿਨ੍ਹ ਦੇ ਕੇ ਸਨਮਾਨਤ ਕੀਤਾ ਗਿਆ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media