
ਅੰਮ੍ਰਿਤਸਰ, 24 ਦਸੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫ਼ੈਸਰ ਕਿਰਪਾਲ ਸਿੰਘ ਬਡੂੰਗਰ ਨੇ ਸਾਬਕਾ ਆਈ.ਪੀ.ਐਸ ਸਵਰਗੀ ਅਨੂਪ ਸਿੰਘ ਮਿਨਹਾਸ ਦੇ ਪੋਤਰੇ ਅਤੇ ਪੰਜਾਬ ਰੋਡਵੇਜ਼ ਦੇ ਐਡੀਸ਼ਨਲ ਡਾਇਰੈਕਟਰ ਪਰਨੀਤ ਸਿੰਘ ਮਿਨਹਾਸ ਦੇ ਬੇਟੇ ਕਾਕਾ ਅਜੀਤ ਸਿੰਘ ਮਿਨਹਾਸ ਦੀ ਜਲੰਧਰ ਵਿਖੇ ਦਰਦਨਾਕ ਸੜਕ ਹਾਦਸੇ `ਚ ਹੋਈ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪ੍ਰੋ. ਬਡੂੰਗਰ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਜਵਾਨ ਬੱਚੇ ਦਾ ਸੰਸਾਰ ਤੋਂ ਤੁਰ ਜਾਣਾ ਬੇਸ਼ੱਕ ਮਾਪਿਆਂ ਲਈ ਦੁੱਖਮਈ ਹੈ।ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪਰਮਾਤਮਾ ਦਾ ਨਾਮ ਸਿਮਰਨ ਅਤੇ ਗੁਰਬਾਣੀ ਹੀ ਧਰਵਾਸ ਹੈ।ਪ੍ਰੋ. ਬਡੂੰਗਰ ਨੇ ਕਿਹਾ ਕਿ ਪਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media