ਧੂਰੀ, 25 ਦਸੰਬਰ (ਪ੍ਰਵੀਨ ਗਰਗ) – ਕੈਂਬਰਿਜ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਅੰਗਰੇਜੀ ਵਾਦ-ਵਿਵਾਦ ਪ੍ਰਤੀਯੋਗਿਤਾ ਮੁਕਾਬਲਿਆਂ ’ਚੋਂ ਤੀਸਰਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ।ਸਕੂੂਲ ਦੇ ਪ੍ਰਿੰਸੀਪਲ ਬ੍ਰਿਜੇਸ਼ ਸਕਸੈਨਾ ਨੇ ਦੱਸਿਆ ਕਿ ਭਵਾਨੀਗੜ੍ਹ ਵਿਖੇ ਹੋਏ ਇਨ੍ਹਾਂ ਮੁਕਾਬਲਿਆਂ ’ਚ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਨਾਮਵਰ ਸਕੂਲਾਂ ਨੇ ਭਾਗ ਲਿਆ ਸੀ, ਜਿਸ ਵਿੱਚ ਕੈਂਬਰਿਜ ਸਕੂਲ ਦੀਆਂ ਵਿਦਿਆਰਥਣਾਂ ਨੇ ਤੀਜਾ ਸਥਾਨ ਹਾਸਿਲ ਕਰਕੇ ਨਗਦ 5100 ਰੁਪਏ ਦਾ ਇਨਾਮ ਅਤੇ ਪ੍ਰਸ਼ੰਸ਼ਾ ਪੱਤਰ ਹਾਸਿਲ ਕੀਤਾ।ਸਕੂਲ ਦੇ ਚੇਅਰਮੈਨ ਮੱਖਣ ਗਰਗ, ਪ੍ਰਿੰਸੀਪਲ ਬ੍ਰਿਜੇਸ਼ ਸਕਸੈਨਾ, ਪ੍ਰਿੰਸੀਪਲ ਹਥਨ ਸਕੂਲ ਰੋਜੀ ਥਾਮਸ, ਨਰਿੰਦਰ ਕੁਮਾਰ, ਨਿਸ਼ਾ ਰਾਣੀ ਤੇ ਸਕੂਲ ਸਟਾਫ ਨੇ ਪੁਜੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਸੁਆਗਤ ਕਰਦੇ ਹੋਏ ਉਨ੍ਹਾਂ ਨੂੰ ਮੁਬਾਰਕਬਾਦ ਵੀ ਦਿੱਤੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media