
ਫਾਜ਼ਿਲਕਾ, 25 ਦਸੰਬਰ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ ਵੱਲੋਂ ਅੱਜ ਕ੍ਰਿਸਮਿਸ ਡੇਅ ਗਰੀਬ ਅਤੇ ਜਰੂਰਤਮੰਦ ਲੋਕਾਂ ਦੇ ਬੱਚਿਆਂ ਨਾਲ ਮਿਲ ਕੇ ਮਨਾਇਆ ਗਿਆ।ਉਨ੍ਹਾਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੇ ਰਹਿ ਰਹੇ 300 ਦੇ ਕਰੀਬ ਬੱਚਿਆਂ ਨੂੰ ਕ੍ਰਿਸਮਿਸ ਦੇ ਉਪਹਾਰ ਵੰਡੇ ਗਏ ਜਿੰਨ੍ਹਾਂ ਵਿਚ ਖਾਣ-ਪੀਣ ਦਾ ਸਾਮਾਨ ਸ਼ਾਮਲ ਸੀ।ਉਨ੍ਹਾਂ ਮਲੋਟ ਰੋਡ `ਤੇ ਰਹਿ ਰਹੇ ਝੁੱਗੀ ਝੌਂਪੜੀ ਵਾਲਿਆਂ, ਤਿੰਨ ਨੰਬਰ ਸਕੂਲ, ਟੀ. ਵੀ ਟਾਵਰ ਕਲੋਨੀ, ਔਂਢਾਂ ਵਾਲੀ ਬਸਤੀ, ਸੈਣੀਆਂ ਰੋਡ, ਆਨੰਦਪੁਰ ਮੁਹੱਲੇ ਵਿਚ ਬੱਚਿਆਂ ਨਾਲ ਮਿਲ ਕੇ ਮਨਾਇਆ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਕ੍ਰਿਸਮਿਸ ਦਾ ਤਿਉਹਾਰ ਸਾਨੂੰ ਇਨਸਾਨੀਅਤ ਨਾਲ ਪਿਆਰ ਕਰਨ ਅਤੇ ਜਰੂਰਤਮੰਦ ਲੋਕਾਂ ਦੀ ਸਹਾਇਤਾ ਕਰਨ ਦੀ ਸਿੱਖਿਆ ਦਿੰਦਾ ਹੈ।ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਕ੍ਰਿਸਮਿਸ ਡੇਅ ਦੀ ਵਧਾਈ ਦਿੱਤੀ।ਇਸ ਮੌਕੇ ਉਨ੍ਹਾਂ ਸਮੂਹ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਅਤੇ ਸਕੂਲਾਂ ਵਿਚ ਦਾਖ਼ਲ ਕਰਵਾਉਣ ਤਾਂ ਕਿ ਉਹ ਚੰਗੀ ਪੜ੍ਹਾਈ ਕਰਕੇ ਚੰਗੇ ਇਨਸਾਨ ਬਣ ਸਕਣ ਅਤੇ ਇਨਸਾਨੀਅਤ ਲਈ ਕੰਮ ਕਰ ਸਕਣ।ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ਼੍ਰੀ ਸੁਭਾਸ਼ ਅਰੋੜਾ ਵੀ ਹਾਜਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media