
ਜੰਡਿਆਲਾ ਗੁਰੂ, 25 ਦਸੰਬਰ (ਹਰਿੰਦਰ ਪਾਲ ਸਿੰਘ)- ਜੰਡਿਆਲਾ ਗੁਰੂ ਦੇ ਗ੍ਰੇਸ ਪਬਲਿਕ ਸਕੂਲ ਵਿੱਚ ਸਕੂਲ ਦਾ ਸਾਲਾਨਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਮੁੱਖ ਮਹਿਮਾਨ ਡਾਕਟਰ ਦੀਪਕ ਕਾਲੜਾ ਅਤੇ ਡਾਕਟਰ ਜਯੋਤਿਕਾ ਕਾਲੜਾ ਸ਼ਾਮਿਲ ਹੋਏ।ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਨੇ ਸ਼ਬਦ ਗਾਇਨ ਕਰਕੇ ਕੀਤੀ।ਜਿਸ ਉਪਰੰਤ ਸਕੂਲੀ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ।ਸਕੂਲ ਵਿੱਚ ਵੇਸਟ ਤੋਂ ਬਣੀ ਕਲਾ ਕ੍ਰਿਤੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ।ਸਕੂਲ ਦੇ ਡਾਇਰੈਕਟਰ ਡਾਕਟਰ ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।ਸਕੂਲ ਦਾ ਮੈਗਜੀਨ ਵੀ ਰਿਲੀਜ਼ ਕੀਤਾ ਗਿਆ, ਜਿਸ ਵਿੱਚ ਸਾਲ ਦੀਆਂ ਉਪਲੱਬਧੀਆਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਤੇ ਉਨ੍ਹਾਂ ਤੋਂ ਇਲਾਵਾ ਮਨੋਹਰ ਵਾਟਿਕਾ ਸਕੂਲ ਦੇ ਡਾਇਰੇਕਟਰ ਸੁਰੇਸ਼ ਕੁਮਾਰ, ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਦੇ ਪ੍ਰਿੰਸੀਪਲ ਟ੍ਰੈਫਿਕ ਇੰਚਾਰਜ ਦਿਹਾਤੀ ਪ੍ਰਭਦਿਆਲ ਸਿੰਘ ਅਤੇ ਹੋਰ ਵੀ ਹਾਜ਼ਿਰ ਸਨ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media