
ਬਠਿੰਡਾ, 26 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਸਰਕਲ ਵਲੋਂ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਰਾਤ ਦੇ ਸਮੇਂ ਆਯੋਜਿਤ ਕੀਤਾ ਗਿਆ ਜਿਸ ਵਿਚ ਭਾਈ ਤਰਸੇਮ ਸਿੰਘ,ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਬਲਦੇਵ ਸਿੰਘ ਵਡਾਲਾ ਅਤੇ ਕਥਾ ਵਾਚਕ ਭਾਈ ਗੁਰਇੰਦਰਦੀਪ ਸਿੰਘ ਵਲੋਂ ਸਬਦ ਕੀਰਤਨ ਅਤੇ ਸਿੱਖ ਇਤਿਹਾਸ ਸਬੰਧੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਗਏ।ਰਾਗੀ ਭਾਈ ਬਲਦੇਵ ਸਿੰਘ ਵਡਾਲਾ ਵਲੋਂ ਸੰਗਤਾਂ ਨੂੰ ਗੁਰਦੁਆਰਾ ਲਹਿਰ ਸਬੰਧੀ ਜਾਣਕਾਰੀ ਦਿੱਤੀ ਗਈ।ਉਨ੍ਹਾਂ ਕਿਹਾ ਕਿ ਸਰਕਾਰੀ ਠੇਕੇਦਾਰਾਂ ਵਲੋਂ ਗੁਰੂਆਂ ਦੀਆਂ ਪੁਰਾਤਨ ਯਾਦਾਂ ਨੂੰ ਤਹਿਤ ਨਹਿਸ ਕੀਤਾ ਜਾ ਰਿਹਾ ਹੈ ਤਾਂ ਕਿ ਆਉਣ ਵਾਲੀ ਪੀੜ੍ਹੀ ਸਾਡੇ ਵਿਰਸੇ ਪ੍ਰਤੀ ਬਿਲਕੁਲ ਹੀ ਅਨਜਾਣ ਰਹੇ। ਠੰਡੇ ਬੁਰਜ ਅਤੇ ਨੀਂਹਾਂ ਦਾ ਤਾਂ ਹੁਣ ਕੋਈ ਨਾਮੋ ਨਿਸ਼ਾਨ ਹੀ ਨਹੀ ਰਿਹਾ, ਸੰਗਤਾਂ ਨੂੰ ਇਸ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ।ਮੁੱਖ ਗ੍ਰੰਥੀ ਗੁਰਇੰਦਰਦੀਪ ਸਿੰਘ ਵਲੋਂ ਅਰਦਾਸ ਕੀਤੀ ਅਤੇ ਮੁੱਖ ਵਾਕ ਲਿਆ ਗਿਆ। ਅੰਤ ਵਿਚ ਗੁਰੂ ਦੀਆਂ ਸੰਗਤਾਂ ਨੇ ਗੁਰੂ ਕਾ ਲੰਗਰ ਛਕਿਆ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਅਤੇ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਦੇ ਸਮੂਹ ਮੈਂਬਰ ਹਾਜ਼ਰ ਸਨ।ਰਾਗੀਆਂ ਜਥਿਆਂ ਦਾ ਸਨਮਾਨ ਭਾਈ ਦਿਲਬਾਗ ਸਿੰਘ, ਮਹੇਸ਼ਇੰਦਰ ਸਿੰਘ,ਗੁਰਦਰਸ਼ਨ ਸਿੰਘ, ਭਾਈ ਅਮਰੀਕ ਸਿੰਘ, ਭਾਈ ਅਮਰਜੀਤ ਸਿੰਘ ਵਲੋਂ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media