Friday, July 24, 2026

ਅੰਗਹੀਣਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕਰਵਾਇਆ ਜਾਣੂ

ppn2622201608

ਅੰਮ੍ਰਿਤਸਰ, 26 ਦਸੰਬਰ ( ਸੁਖਬੀਰ ਸਿੰਘ)- ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ ਪ੍ਰਕਿਰਿਆ ਵਿਚ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਕਰਵਾਉਣ ਦੇ ਮਕਸਦ ਨਾਲ ਜਾਰੀ ਕੀਤੀਆਂ ਗਈਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਡਾ. ਬਸੰਤ ਗਰਗ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਵਿਚ ਵੱਖ-ਵੱਖ ਸਵੀਪ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਸਥਾਨਕ ਜ਼ਲ੍ਹਿਆਂਵਾਲਾ ਬਾਗ ਮਾਰਟਰਸ ਮੈਮੋਰੀਅਲ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ. ਪਰਦੀਪ ਚਾਵਲਾ ਦੀ ਅਗਵਾਈ ਹੇਠ ਅੰਗਹੀਣ ਵਿਅਕਤੀਆਂ ਲਈ ਵੋਟ ਦੇ ਅਧਿਕਾਰ ਸਬੰਧੀ ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ਮਾਹਿਰਾਂ ਨੇ ਅੰਗਹੀਣ ਵਿਅਕਤੀਆਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਣੂ ਕਰਵਾਉਂਦਿਆਂ ਕਿਹਾ ਕਿ ਉਹ ਆਪਣੀ ਵੋਟ ਬਣਾਉਣ ਦੇ ਨਾਲ-ਨਾਲ ਇਸ ਦਾ ਇਸਤੇਮਾਲ ਵੀ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰੇਕ ਨਾਗਰਿਕ ਦੀ ਵੋਟ ਦਾ ਬੇਹੱਦ ਮਹੱਤਵ ਹੈ ਅਤੇ ਇਸ ਰਾਹੀਂ ਉਹ ਆਪਣੀ ਮਰਜ਼ੀ ਦੀਆਂ ਸਰਕਾਰਾਂ ਚੁਣ ਸਕਦੇ ਹਨ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਸਿੰਘ, ਡਾ. ਧਲਵਿੰਦਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦਾ ਸਟਾਫ ਮੌਜੂਦ ਸੀ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿਚ ਵੀ ਅਜਿਹੇ ਸੈਮੀਨਾਰ ਕਰਵਾ ਕੇ ਅੰਗਹੀਣ ਵਿਅਕਤੀਆਂ ਨੂੰ ਵੋਟ ਦੇ ਅਧਿਕਾਰ ਤੋਂ ਜਾਣੂ ਕਰਵਾਇਆ ਗਿਆ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply