ਫਾਜ਼ਿਲਕਾ, 26 ਦਸੰਬਰ (ਵਿਨੀਤ ਅਰੋੜਾ) – ਪੰਜਾਬ ਭਰ ਦੇ ਗ੍ਰਾਮੀਨ ਖੇਤਰ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਤਹਿਤ ਆਉਂਦੀਆਂ ਕੁਲ 1186 ਹੈਲਥ ਡਿਸਪੈਂਸਰੀਆਂ ਵਿਚ ਬੀਤੇ ਲਗਭਗ 11 ਵਰ੍ਹਿਆਂ ਤੋਂ ਠੇਕੇ ਦੇ ਆਧਾਰ ਤੇ ਕੰਮ ਕਰ ਰੇ ਰੂਰਲ ਹੈਲਥ ਫਾਰਮਾਸਿਸਟਾਂ ਅਤੇ ਦਰਜ਼ਾ ਚਾਰ ਕਰਮਚਾਰੀਆਂ ਨੇ ਸੇਵਾਵਾਂ ਨੂੰ ਰੈਗੂਲਰ ਨਾ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁੱਤਲਾ ਫੂੰਕਿਆ ਅਤੇ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਦੀਆਂ ਨੀਤੀਆਂ ਦੇ ਵਿਰੋਧ ਵਿਚ ਜ਼ੋਰਦਾਰ ਨਾਅਰੇੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਵੱਖ ਵੱਖ ਅਹੁੱੇਦੇਦਾਰਾਂ ਅਤੇ ਮੈਂਬਰਾਂ ਜ਼ਿਲ੍ਹਾ ਪ੍ਰਧਾਨ ਅਸ਼ੀਸ਼ ਕੁਮਾਰ, ਅਨਿਲ ਕੁਮਾਰ, ਸੁਭਾਸ਼ ਕੁਮਾਰ, ਵਿਕਾਸ ਚਾਵਲਾ, ਸੁਭਾਸ਼ ਚੰਦਰ, ਸੁਰਿੰਦਰ ਕੁਮਾਰ, ਰਮੇਸ਼ ਕੁਮਾਰ, ਕ੍ਰਿਸ਼ਨਦੀਪ, ਕਰਨਵੀਰ ਨੇ ਸਰਕਾਰ ਵੱਲੋਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਲਈ ਪਾਸੇ ਕੀਤੇ ਗਏ ਆਰਡੀਨੈਸ ਵਿਚ ਫਾਰਮਾਸਿਸਟਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਸੇਵਾਵਾਂ ਨੂੰ ਰੈਗੂਲਰ ਨਾ ਕੀਤੇ ਜਾਣ ਦੇ ਵਿਰੋਧ ਵਿਚ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਸਮੂਹ ਵਿਧਾਨਸਭਾ ਹਲਕਿਆਂ ਵਿਚ ਗਠਜੋੜ ਸਰਕਾਰ ਦੇ ਖਿਲਾਫ਼ ਮੋਰਚਾ ਖੋਲਣ ਦੀ ਚੇਤਾਵਨੀ ਵੀ ਦਿੱਤੀ।
ਸਮੂਹ ਫਾਰਮਾਸਿਸਟਾਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਵੱਡੀ ਮੁਹਿੰਮ ਸ਼ੁਰੂ ਕਰਦੇ ਹੋਏ 1186 ਗ੍ਰਾਮੀਨ ਹੈਲਥ ਡਿਸਪੈਂਸਰੀਆਂ ਵਿਚ ਹੁਣੇ ਤੋਂ ਸ਼ੁਰੂ ਕੀਤੇ ਗਏ 1186 ਮੁਫ਼ਤ ਫਾਰਮੇਸੀ ਸਟੋਰਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੂਹ ਫਾਰਮਾਸਿਸਟ ਤਦ ਤੱਕ ਮੁਫ਼ਤ ਫਾਰਮੇਸੀ ਸੈਂਟਰਾਂ ਵਿਚ ਕੰਮ ਨਹੀਂ ਕਰਨਗੇ ਜਦੋਂ ਤੱਕ ਸਰਕਾਰ ਆਪਣੇ ਫੈਸਲੇ ਦੇ ਤਹਿਤ ਫਿਰ ਤੋਂ ਵਿਚਾਰ ਕਰਕੇ ਸੇਵਾਵਾਂ ਰੈਗੂਲਰ ਨਹੀਂ ਕਰਦੀ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਅਹੁੱਦੇਦਾਰਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਬੀਤੇ ਲੰਬੇ ਸਮੇਂ ਦੌਰਾਨ ਯੂਨੀਅਨ ਆਗੂਆਂ ਨਾਲ ਹੋਈਆਂ ਮੀਟਿੰਗਾਂ ਦੌਰਾਨ ਯੋਗਤਾ ਪੂਰੀ ਕਰਦੇ ਲਗਭਗ 1024 ਫਾਰਮਾਸਿਸਟਾਂ ਦੀਆਂ ਸੇਵਾਵਾਂ ਨੂੰ ਆਰਡੀਨੈਸ ਦੇ ਤਹਿਤ ਰੈਗੂਲਰ ਕਰਨ ਦਾ ਭਰੋਸਾ ਦਿੰਦੇ ਹੋਏ ਪੰਚਾਇਤ ਵਿਭਾਗ ਨੂੰ ਨਿਰਦੇਸ਼ ਦਿੱਤੇ ਸਨ ਪਰ ਹੁਣ ਇਹ ਫੈਸਲਾ ਮੰਜ਼ੂਰ ਨਾ ਕਰਕੇ ਬਾਦਲ ਸਰਕਾਰ ਨੇ ਸਮੂਹ ਫਾਰਮਾਸਿਸਟਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੇ ਨਾਲ ਧੋਖਾ ਕੀਤਾ ਹੈ। ਜਿਸਦਾ ਜਵਾਬ ਸਰਕਾਰ ਨੂੰ ਜਲਦੀ ਵਿਧਾਨਸਭਾ ਚੋਣਾਂ ਵਿਚ ਰੋਸ ਵਜੋਂ ਦੇਣ ਲਈ ਕਰਮਚਾਰੀਆਂ ਨੇ ਕਮਰ ਕਸ ਲਈ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਸਮੂਹ ਫਾਰਮਾਸਿਸਟ ਬੀਤੇ ਲਗਭਗ 11 ਵਰ੍ਹਿਆਂ ਤੋਂ ਨਾਮਾਤਰ ਤਨਖਾਹਾਂ ਤੇ ਲਗਾਤਾਰ ਆਪਣੀਆਂ ਸੇਵਾਵਾਂ ਦੇ ਰਹੇ ਹਨ ਪਰ ਸਰਕਾਰ ਨੇ ਲਾਅਰੇ ਵਾਲੀ ਨੀਤੀ ਦੇ ਤਹਿਤ ਉਨ੍ਹਾਂ ਨੂੰ ਨਜ਼ਰ ਅੰਦਾਜ਼ ਕਰ ਦਿੱਤਾ। ਉਨ੍ਹਾਂ ਨੇ ਸਰਕਾਰ ਦੇ ਖਿਲਾਫ਼ ਰਾਜ ਪੱਧਰ ਤੇ ਜਲਦੀ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ ਵੀ ਦਿੱਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …