Tuesday, October 22, 2024

ਆਰ.ਓ ਸਿਸਟਮ ਖਰਾਬ ਹੋਣ ਕਾਰਨ ਪਿੰਡ ਆਲਮਸ਼ਾਹ ਦੇ ਵਾਸੀ ਪ੍ਰੇਸ਼ਾਨ

ACD Systems Digital Imaging

ਫਾਜ਼ਿਲਕਾ, 26 ਦਸੰਬਰ (ਵਿਨੀਤ ਅਰੋੜਾ) – ਫਾਜ਼ਿਲਕਾ ਦੇ ਨੇੜਲੇ ਪਿੰਡ ਆਲਮਸ਼ਾਹ ਦਾ ਆਰ.ਓ.ਸਿਸਟਮ ਬੰਦ ਹੋਣ ਕਾਰਨ ਪਿੰਡ ਵਾਸੀਆਂ ਨੂੰ ਵੱਖ ਵੱਖ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਦਿੰਦ ਹੋਏ ਲੇਖ ਰਾਜ, ਰਾਜ ਕੁਮਾਰ ਅਤੇ ਹੋਰ ਵੱਡੀ ਗਿਣਤੀ ਵਿਚ ਹਾਜ਼ਰ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵਿਚ ਲੱਗਿਆ ਆਰ.ਓ.ਸਿਸਟਮ ਬੀਤੇ ਲੰਬੇ ਸਮੇਂ ਤੋਂ ਬੰਦ ਪਿਆ ਹੈ। ਉਨ੍ਹਾਂ ਦੱਸਿਆ ਕਿ ਇੱਕ ਵਾਰ ਪਹਿਲਾਂ ਵੀ ਆਰ.ਓ ਖਰਾਬ ਹੋ ਗਿਆ ਸੀ ਜਿਸ ਨੂੰ ਠੀਕ ਕੀਤਾ ਗਿਆ ਸੀ ਪਰ ਉਕਤ ਆਰ.ਓ. ਫਿਰ ਤੋਂ ਖਰਾਬ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਆਰ.ਓ. ਨਾ ਚੱਲਣ ਕਾਰਨ ਜਿੱਥੇ ਪਿੰਡ ਵਾਸੀ ਦੂਸ਼ਿਤ ਪਾਣੀ ਪੀਣ ਲਈ ਮਜ਼ਬੂਰ ਹੋ ਰਹੇ ਹਨ ਉੱਥੇ ਹੀ ਪਿੰਡ ਵਿਚ ਵੱਖ ਵੱਖ ਤਰ੍ਹਾਂ ਦੀਆਂ ਬਿਮਾਰੀਆਂ ਦੇ ਫੈਲਣ ਦਾ ਡੱਰ ਬਣਿਆ ਹੋਇਆ ਹੈ ਅਤੇ ਪਿੰਡ ਵਾਸੀਆਂ ਨੂੰ ਪੀਣ ਵਾਲਾ ਪਾਣੀ ਨੇੜਲੇ ਸਹਿਰ ਫਾਜ਼ਿਲਕਾ ਤੋਂ ਲੈਕੇ ਆਉਣਾ ਪੈਂਦਾ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਆਉਂਦੀਆਂ ਹਨ। ਉਨ੍ਹਾਂ ਮੰਗ ਕਰਦੇ ਹੋਏ ਕਿਹਾ ਕਿ ਉਕਤ ਆਰ.ਓ. ਨੂੰ ਜਲਦੀ ਠੀਕ ਕਰਵਾਕੇ ਫਿਰ ਤੋਂ ਸ਼ੁਰੂ ਕਰਵਾਇਆ ਜਾਵੇ ਤਾਕਿ ਪਿੰਡ ਵਾਸੀਆਂ ਨੂੰ ਆਉਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਪਿੰਡ ਦੇ ਉਕਤ ਆਰ.ਓ ਨੂੰ ਜਲਦੀ ਠੀਕ ਨਾ ਕਰਵਾਇਆ ਗਿਆ ਤਾਂ ਪਿੰਡ ਵਾਸੀ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ।

Check Also

ਸ਼ਤਰੰਜ ਮੁਕਾਬਲੇ ਵਿੱਚ ਲਿਪਸਾ ਮਿੱਤਲ ਦਾ ਤੀਸਰਾ ਸਥਾਨ

ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ (ਸੀ.ਬੀ.ਐਸ.ਈ ਪੈਟਰਨ) ਲੌਂਗੋਵਾਲ …

Leave a Reply