
ਫਾਜ਼ਿਲਕਾ, 26 ਦਸੰਬਰ (ਵਿਨੀਤ ਅਰੋੜਾ)- ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫਾਜ਼ਿਲਕਾ ਵੱਲੋਂ ਸੇਵਾਮੁਕਤ ਅਧਿਆਪਕ ਹੰਸਰਾਜ ਤਨੇਜਾ ਨੂੰ 80 ਸਾਲ ਦੀ ਉਮਰ ਪੂਰੀ ਕਰਨ ਤੇ ਉਨ੍ਹਾਂ ਦੇ ਘਰ ਜਾਕੇ ਸਨਮਾਨਿਤ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਨੇ ਦੱਸਿਆ ਕਿ 17 ਦਸੰਬਰ ਨੂੰ ਪੈਨਸ਼ਨਰ ਡੇ ਤੇ ਸ਼੍ਰੀ ਤਨੇਜਾ ਦੀ ਤਬੀਅਤ ਠੀਕ ਨਾ ਹੋਣ ਕਾਰਨ ਉਹ ਕਰਵਾਏ ਪ੍ਰੋਗਰਾਮ ਵਿਚ ਸ਼ਾਮਲ ਨਹੀਂ ਹੋ ਸਕੇ ਸਨ। ਐਸੋਸੀਏਸ਼ਨ ਦੇ ਪ੍ਰਧਾਨ ਜਗਦੀਸ਼ ਚੰਦਰ ਕਾਲੜਾ, ਜਨਰਲ ਸਕੱਤਰ ਓਮ ਪ੍ਰਕਾਸ਼ ਸ਼ਰਮਾ, ਵਿੱਤ ਸਕੱਤਰ ਮੋਹਨ ਸਿੰਘ, ਪ੍ਰੈਸ ਸਕੱਤਰ ਅਮਰ ਲਾਲ ਬਾਘਲਾ, ਰਾਜ ਕ੍ਰਿਸ਼ਨ ਸਚਦੇਵਾ, ਰਜਿੰਦਰ ਗਗਨੇਜਾ ਨੇ ਸ਼੍ਰੀ ਤਨੇਜਾ ਨੂੰ ਦੋਸ਼ਾਲਾ ਪਹਿਨਾ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੀ ਤਨੇਜਾ ਦੀ ਪਤਨੀ, ਨੂੰਹ ਅਤੇ ਪੁੁੱਤਰ ਰਾਜੇਸ਼ ਤਨੇਜਾ ਵੀ ਹਾਜ਼ਰ ਸਨ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media