
ਅੰਮ੍ਰਿ੍ਤਸਰ, 26 ਦਸੰਬਰ (ਪੰਜਾਬ ਪੋਸਟ ਬਿਊਰੋ) – 16-17 ਦਸੰਬਰ 1971 ਦੀ ਦਰਮਿਆਨੀ ਰਾਤ ਨੂੰ ਭਾਰਤ-ਪਾਕ ਜੰਗ ਦੋਰਾਨ ਭਾਰਤ-ਪਾਕ ਸਰਹੱਦ ਤੇ ਸਥਿਤ ਅੰਤਰਾਸ਼ਟਰੀ ਮੋਹਾਵਾ ਚੌਕੀ ਵਿਖੇ ਬੰਬਾਰੀ ਦੋਰਾਨ ਸ਼ਹੀਦ ਹੋਏ ਪੰਜਾਬ ਹੋਮਗਾਰਡਜ਼ ਦੇ ਵਾਲੰਟੀਅਰ ਸ਼ਹੀਦ ਬਲਕਾਰ ਸਿੰਘ ਸਿੱਧੂ ਦੀ ਸਲਾਨਾ 45ਵੀਂ ਬਰਸੀ ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰ ਵੀ ਉਨ੍ਹਾਂ ਦੇ ਜੱਦੀ ਪਿੰਡ ਬਾਗੜੀਆਂ ਵਿਖੇ ਬੜੀ ਧੂਮਧਾਮ ਨਾਲ ਮਨਾਈ ਗਈ।ਸ਼ਹੀਦ ਦੇ ਭਰਾ ਸਵਿੰਦਰ ਸਿੰਘ ਸਿੱਧੂ, ਹਰਜਿੰਦਰ ਸਿੰਘ ਸਿੱਧੂ, ਹਰਭਜਨ ਸਿੰਘ ਸਿੱਧੂ ਤੇ ਇਲਾਕਾ ਨਿਵਾਸੀਆਂ ਦੇ ਵਲੋਂ ਕਰਵਾਏ ਗਏ ਪ੍ਰਭਾਵਸ਼ਾਲੀ ਸ਼ਰਧਾਂਜਲੀ ਸਮਾਰੋਹ ਦੇ ਦੋਰਾਨ ਸਭ ਤੋਂ ਪਹਿਲਾਂ ਸ਼ਹੀਦ ਨਮਿਤ ਸ਼੍ਰੀ ਅਖੰਡ ਪਾਠ ਸਾਹਿਬਜੀ ਦੇ ਭੋਗ ਪਾਉਣ ਉਪਰੰਤ ਰਾਗੀ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਜਦੋਂ ਕਿ ਸੁਰਸਿੰਘ ਨਾਲ ਸਬੰਧਤ ਪ੍ਰਚਾਰੀ ਸਿੰਘਾਂ, ਢਾਡੀਆਂ ਤੇ ਕਵੀਸ਼ਰੀਆਂ ਵਲੋਂ ਸ਼ਹੀਦਾਂ ਨਾਲ ਸਬੰਧਤ ਜੌਸ਼ੀਲੀਆਂ ਵਾਰਾਂ ਦਾ ਗਾਇਨ ਵੀ ਕੀਤਾ ਗਿਆ। ਇਸ ਮੋਕੇ ਪੀਐਚਜੀਏ ਕੰਪਨੀ ਖਾਸਾ ਦੇ ਕਮਾਂਡਰ ਤੇ ਵਿਸ਼ੇਸ਼ ਟੁਕੜੀ ਨੇ ਹਾਜਰੀ ਭਰੀ।ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਵਿਧਾਨ ਸਭਾ ਹਲਕਾ ਅਟਾਰੀ ਦੇ ਆਮ ਆਦਮੀ ਪਾਰਟੀ ਉਮੀਦਵਾਰ ਜਸਵਿੰਦਰ ਸਿੰਘ ਜਹਾਂਗੀਰ ਨੇ ਕਿਹਾ ਕਿ ਸੂਬੇ ਵਿਚ ਉਨ੍ਹਾਂ ਦੀ ਪਾਰਟੀ ਸਰਕਾਰ ਬਣਨ ਤੇ ਅਣਗੋਲੇ ਸ਼ਹੀਦ ਪਰਿਵਾਰਾਂ ਦੀ ਸਾਰ ਲਈ ਜਾਏਗੀ ਤੇ ਉਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਲੈ ਕੇ ਦਿੱਤੇ ਜਾਣਗੇ।ਦੱਸਣਯੋਗ ਹੈ ਕਿ ਇਸ ਵਾਰ ਵੀ ਮੋਜੂਦਾ ਸਰਕਾਰ ਦੇ ਨੁਮਾਇੰਦਿਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਆਪਣੀ ਪੁਰਾਣੀ ਪਰੰਪਰਾ ਨੂੰ ਬਰਕਰਾਰ ਰੱਖਦੇ ਹੋਏ ਇਸ ਵਾਰ ਵੀ ਜੰਗੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਾ ਜਰੂਰੀ ਨਹੀਂ ਸਮਝਿਆ। ਇਸ ਮੋਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕਰਨ ਵਾਲਿਆਂ ਵਿਚ ਸੰਗਰਾਮ ਸਿੰਘ ਲੋਹਾਰਕਾ, ਗੁਰਸੇਵਕ ਸਿੰਘ ਘੰਣੁਪੁਰ, ਰਾਜਪਾਲ ਸਿੰਘ ਬਹਿੜਵਾੜ, ਦਲਜਿੰਦਰ ਭੋਲਾ, ਬਲਰਾਜ ਸਿੰਘ ਰੂਬੀ, ਰਣਜੀਤ ਸਿੰਘ ਰਾਣਾ ਆਦਿ ਦੇ ਨਾਂ ਸ਼ਾਮਲ ਹਨ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media