
ਅੰਮ੍ਰਿ੍ਰਤਸਰ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਖੇਡ ਖੇਤਰ ‘ਚ ਅਹਿਮ ਮੱਲਾਂ ਮਾਰਨ ਵਾਲੇ ਖਿਡਾਰੀਆਂ ਲਈ ਰੱਬ ਬਣ ਕੇ ਬੋਹੜਨ ਵਾਲੇ ਉਘੇ ਸਮਾਜ ਸੇਵਕ ਤੇ ਖੇਡ ਪ੍ਰਮੋਟਰ ਡਾ: ਹਰਮੋਹਿੰਦਰ ਸਿੰਘ ਨਾਗਪਾਲ ਦੇ ਵਲੋਂ ਖੇਡ ਕਿੱਟਾਂ, ਟਰੈਕ ਸੂਟ ਤੇ ਹੋਰ ਸਮੱਗਰੀ ਦੇ ਕੇ ਨਵਾਜਿਆ ਗਿਆ।ਅੰਤਰਾਸ਼ਟਰੀ ਮਾਸਟਰ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਪੀਪੀ ਤੇ ਭਗਵਾਨ ਦਾਸ ਪੀ.ਪੀ ਨੇ ਵੀ ਵਿਸ਼ੇਸ਼ ਤੋਰ ਤੇ ਹਾਜਰੀ ਭਰੀ।ਡਾ: ਹਰਮਹਿੰਦਰ ਸਿੰਘ ਨਾਗਪਾਲ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੇ ਵਿਚ ਸਿਹਤਮੰਦ ਸਮਾਜ ਦੇ ਨਿਰਮਾਣ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਦੇ ਬਦਲੇ ਬਣਦਾ ਮਾਨ ਸਨਮਾਨ ਮਿਲਣਾ ਸਮੇਂ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਰਾਸ਼ਟਰੀ ਤੇ ਅੰਤਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ ਵਿਚ ਖਿਡਾਰੀ ਤਾਂ ਹੀ ਬੇਹਤਰ ਕਰਕੇ ਦਿਖਾ ਸਕਦੇ ਹਨ ਜੇ ਗੈਰ ਸਰਕਾਰੀ ਸੰਸਥਾਵਾਂ ਵੀ ਆਪਣਾ ਬਣਦਾ ਯੌਗਦਾਨ ਖੇਡ ਖੇਤਰ ਵਿਚ ਪਾਉਂਦੀਆਂ ਰਹਿਣ।ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੀ ਜਿੰਮੇਵਾਰੀ ਸਮਝਣੀ ਚਾਹੀਦੀ ਹੈ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media