
ਜੰਡਿਆਲਾ ਗੁਰੂ, 26 ਦਸੰਬਰ (ਹਰਿੰਦਰ ਪਾਲ ਸਿੰਘ)- ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਜੰਡਿਆਲਾ ਗੁਰੂ ਵਲੋਂ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ ਇਸ ਵਾਰ ਵੀ ਸ਼ਹੀਦ ਊਧਮ ਸਿੰਘ ਚੌਕ ਸਥਿਤ ਬੁੱਤ ਨੇੜੇ ਕਲੱਬ ਦੇ ਸਰਪ੍ਰਸਤ ਕਾਮਰੇਡ ਜਸਵੰਤ ਸਿੰਘ ਜੰਡਿਆਲਾ ਦੀ ਅਗਵਾਈ ਹੇਠ ਮਨਾਇਆ ਗਿਆ।
ਅਜੈਪਾਲ ਸਿੰਘ ਮੀਰਾਂਕੋਟ ਚੇਅਰਮੈਨ ਪਨਸਪ ਪੰਜਾਬ, ਗਗਨਦੀਪ ਸਿੰਘ ਮੀਰਾਂਕੋਟ, ਕਲੱਬ ਪ੍ਰਧਾਨ ਰਣਜੀਤ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ ਵਿਰਦੀ ਜਸਬੀਰ ਸਿੰਘ ਖੇਲਾ ਓ.ਐਸ.ਡੀ, ਕਸ਼ਮੀਰ ਸਿੰਘ ਜਾਣੀਆ, ਜਸਵਿੰਦਰ ਸਿੰਘ ਝੰਡ, ਡਾ: ਦੀਪਕ ਗੁਪਤਾ, ਐਡਵੋਕੇਟ ਅਮਰੀਕ ਸਿੰਘ ਮਲਹੋਤਰਾ, ਡਾ: ਨਿਰਮਲ ਸਿੰਘ, ਡਾ: ਹਰਜਿੰਦਰ ਸਿੰਘ ਧੰਜਲ, ਡਾ: ਲਖਵਿੰਦਰ ਸਿੰਘ ਰੰਧਾਵਾ, ਪ੍ਰਦੀਪ ਸਿੰਘ ਥਿੰਦ, ਹਰਪ੍ਰੀਤ ਸਿੰਘ ਥਿੰਦ, ਅਵਤਾਰ ਸਿੰਘ ਟੱਕਰ, ਰਾਜਿੰਦਰ ਕੁਮਾਰ ਰਾਣਾ, ਸੰਜੀਵ ਕੁਮਾਰ, ਦੀਪਕ ਕੁਮਾਰ, ਸਤੀਸ਼ ਕੁਮਾਰ, ਮਹਿਕਪ੍ਰੀਤ ਸਿੰਘ ਜੋਸਨ, ਕਾਮਰੇਡ ਸ਼ੇਰਗਿੱਲ, ਕਾਮਰੇਡ ਦਵਿੰਦਰ ਸਿੰਘ ਆਦਿ ਨੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾਉਣ ਉਪਰੰਤ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਸੋਚ `ਤੇ ਪਹਿਰਾ ਦੇ ਕੇ ਸਮਾਜ ਨੂੰ ਸਹੀ ਸੇਧ ਦੇਣੀ ਚਾਹੀਦੀ ਹੈ।ਕਲੱਬ ਵਲੋਂ ਅਜੈਪਾਲ ਸਿੰਘ ਮੀਰਾਂਕੋਟ ਤੇ ਹੋਰ ਪਤਵੰਤੇ ਸੱਜਣਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ!
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media