
ਅੰਮ੍ਰਿਤਸਰ, 26 ਦਸੰਬਰ ( ਪੰਜਾਬ ਪੋਸਟ ਬਿਊਰੋ)- ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਨਜਦੀਕੀ ਸਾਥੀਆਂ ਵਲੋ ਸਿਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ, ਆਲ ਇੰਡੀਆ ਸਿੱਖ ਸਟੁੂਡੈਟਸ ਫੈਡਰੇਸ਼ਨ ਦੇ ਪ੍ਰਧਾਨ ਡਾ. ਮਨਜੀਤ ਸਿੰਘ ਭੋਮਾ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਇੰਜੀ. ਸਰਬਜੀਤ ਸਿੰਘ ਸੋਹਲ, ਵਰਕਿੰਗ ਕਮੇਟੀ ਮੈਂਬਰਾਂ ਜਸਬੀਰ ਸਿੰਘ ਘੁੰਮਣ, ਬਲਵਿੰਦਰ ਸਿੰਘ ਖੋਜਕੀਪੁਰ ਅਤੇ ਸਰਬਜੀਤ ਸਿੰਘ ਜੰਮੂ ਨੇ ਇਕ ਸਾਂਝੇ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵਲੋ ਸੰਤ ਕਰਤਾਰ ਸਿੰਘ ਭਿੰਡਰਾਵਾਲਿਆਂ ਦੀ ਪੋਤਰੀ ਅਤੇ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੀ ਹੋਣਹਾਰ ਬੇਟੀ ਬੀਬਾ ਸਤਵੰਤ ਕੌਰ ਨੂੰ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਦਾ ਡਿਪਟੀ ਡਾਇਰੈਕਟਰ ਲਾਉਂਣ ਦੇ ਫੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਪ੍ਰੋ ਬਡੂੰਗਰ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਣ ਬਖਸਿਆ ਹੈ।ਉਹਨਾਂ ਕਿਹਾ ਬੀਬਾ ਸਤਵੰਤ ਕੌਰ ਦੀ ਨਿਯੁੱਕਤੀ ਨਾਲ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਦੇ ਪ੍ਰਬੰਧ ਅਤੇ ਵਿਦਿਆ ਦੇ ਮਿਆਰ ਵਿਚ ਵੱਡਾ ਸੁਧਾਰ ਹੋਵੇਗਾ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media