
ਅੰਮ੍ਰਿਤਸਰ, 7 ਜੂਨ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਨਿਜੀ ਸਕੱਤਰ ਸ. ਮਨਜੀਤ ਸਿੰਘ ਨੇ ਸਰਕਾਰੀ ਹਸਪਤਾਲ ‘ਚ ਜੇਰੇ ਇਲਾਜ ਦਾਖਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਲਾਜਮ ਸ. ਗੁਰਵਿੰਦਰ ਸਿੰਘ ਮੂਧਲ,ਸ.ਜਤਿੰਦਰ ਸਿੰਘ,ਸ.ਸਤਨਾਮ ਸਿੰਘ,ਸ. ਕੁਲਦੀਪ ਸਿੰਘ ਤੇ ਸ. ਫੂਮਣ ਸਿੰਘ ਦਾ ਹਾਲ ਚਾਲ ਪੁਛਿਆ ਤੇ ਹੋਸਲਾ ਦਿਤਾ।ਇਸ ਮੋਕੇ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਹਰਮਿੰਦਰ ਸਿੰਘ ਮੂਧਲ ਸੂਪ੍ਰੀਟੈਂਡੈਟ ਸ਼੍ਰੋਮਣੀ ਕਮੇਟੀ ਤੇ ਸ. ਜਤਿੰਦਰ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਨ੍ਹਾਂ ਦੇ ਨਾਲ ਮੌਜੂਦ ਸਨ।ਜਿਕਰਯੋਗ ਹੈ ਕਿ ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਤੇ ਜੂਨ 1984 ‘ਚ ਵਾਪਰੇ ਘਲੂਘਾਰੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਮਨਾਏ ਜਾ ਰਹੇ 30 ਵੇਂ ਸ਼ਹੀਦੀ ਸਮਾਗਮ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਹੁੱਲੜਬਾਜ਼ੀ ਅਤੇ ਹਮਲਾ ਕਰਕੇ ਉਕਤ ਮੁਲਾਜਮਾਂ ਨੂੰ ਕ੍ਰਿਪਾਨਾ ਆਦਿ ਨਾਲ ਜਖ਼ਮੀ ਕਰ ਦਿੱਤਾ ਸੀ। ਸ. ਮਨਜੀਤ ਸਿੰਘ ਨੇ ਇਹਨਾਂ ਮੁਲਾਜਮਾਂ ਪ੍ਰਤੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ ਤੇ ਕਿਹਾ ਕਿ ਇਹਨਾਂ ਮੁਲਾਜਮਾਂ ਨੇ ਵੱਡੀ ਗਿਣਤੀ ‘ਚ ਆਏ ਹੁੱਲੜਬਾਜ਼ਾਂ ਦਾ ਡੱਟ ਕੇ ਸਾਹਮਣਾ ਕੀਤਾ ਹੈ ਅਤੇ ਮਰਿਆਦਾ ਬਹਾਲ ਰਖਣ ਦੀ ਕੋਸ਼ਿਸ਼ ਕੀਤੀ ਹੈ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media