
ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋ ਹਰ ਘਰ ਵਿਚ ਨੌਕਰੀ ਮੁਹਿੰਮ ਦੇ ਤਹਿਤ ਹਲਕਾ ਉਤਰੀ ਦੇ ਵੱਖ-ਵੱਖ ਖੇਤਰਾਂ ਵਿਚ ਕੈਂਪ ਲਗਾਏ ਗਏ, ਜਿਸ ਵਿਚ ਸੈਂਕੜਾ ਨੌਜਵਾਨਾ ਨੇ ਫਾਰਮ ਭਰੇ। ਗੰਡਾ ਸਿੰਘ ਵਾਲਾ ਮਜੀਠਾ ਰੋਡ ਵਿਚ ਰਿਤੇਸ਼ ਸ਼ਰਮਾ ਅਤੇ ਚੌਂਕ ਰਤਨ ਸਿੰਘ ਵਿਚ ਸੰਦੀਪ ਸ਼ਰਮਾ ਦੀ ਅਗੁਵਾਈ ਵਿਚ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੀ ਸ਼ੁਰੂਆਤ ਹਲਕਾ ਉਤਰੀ ਦੇ ਇੰਚਾਰਜ ਅਤੇ ਸੀਨੀਅਰ ਆਗੂ ਕਰਮਜੀਤ ਸਿੰਘ ਰਿੰਟੂ ਨੇ ਕੀਤੀ।ਉਨਾਂ ਕਿਹਾ ਕਿ ਪੰਜਾਬ ਵਿਚ ਪਿਛਲੇ 10 ਸਾਲਾਂ ਤੋ ਨਸ਼ੇਆਂ ਦਾ ਵਿਕਾਸ ਕੀਤਾ ਹੈ।ਅੱਜ ਜੋ ਪੰਜਾਬ ਦੀ ਸੜਕਾ ਅਤੇ ਪੁਲ ਬਣ ਰਹੇ ਹੈ, ਉਹ ਸਭ ਸਾਬਕਾ ਪ੍ਰਧਾਨਮੰਤਰੀ ਡਾ. ਮਨਮੋਹਨ ਸਿੰਘ ਦੀ ਦੇਣ ਹੈ, ਪਰੰਤੁ ਪੰਜਾਬ ਸਰਕਾਰ ਲੋਕਾਂ ਨੂੰ ਝੂਠ ਬੋਲ ਕੇ ਵੋਟਾ ਹਾਸਲ ਕਰਨਾ ਚਾਹੁੰਦੀ ਹੈ।ਪਰ ਹੁਣ ਲੋਕ ਸਭ ਜਾਣਦੇ ਹਨ। ਉਨਾਂ ਕਿਹਾ ਕਿ ਪੰਜਾਬ ਪ੍ਰਦੇਸ਼ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਲੋਕਾ ਦੇ ਨਾਲ ਵਾਅਦਾ ਕੀਤਾ ਹੈ ਕਿ ਕਾਂਗਰਸ ਦੀ ਸਰਕਾਰ ਬਣਦੇ ਹੀ ਇਕ ਮਹੀਨੇ ਦੇ ਅੰਦਰ ਨਸ਼ੇ ਦਾ ਖਾਤਮਾ ਕਰ ਦਿੱਤਾ ਜਾਵੇਗਾ ਅਤੇ ਇਸਦੇ ਲਈ ਦਾ ਮੌਜੁਦਾ ਸਰਕਾਰ ਨੂੰ ਉਖਾੜ ਕੇ ਸੁਟਣਾ ਹੋਵੇਗਾ।ਉਨਾਂ ਕਿਹਾ ਕਿ ਪੰਜਾਬ ਵਿਚ ਲੁੱਟ-ਖਸੁਟ ਦੀ ਵਾਰਦਾਤਾ ਵਿਚ ਬੇਹਿਸਾਬ ਵਾੱਧਾ ਹੋਇਆ ਹੈ। ਇਸੇ ਕਾਰਣ ਹੀ ਬੇਰੋਜਗਾਰੀ ਹੈ ਅਤੇ ਬੇਰੋਜਗਾਰੀ ਨੂੰ ਖਤਮ ਕਰਨ ਦਾ ਵੀ ਕਾਂਗਰਸ ਨੇ ਜਨਤਾ ਦੇ ਨਾਲ ਵਾਅਦਾ ਕੀਤਾ ਹੈ। ਕਾਂਗਰਸ ਦੀ ਸਰਕਾਰ ਬਣਦੇ ਹੀ ਪੰਜਾਬ ਦੇ ਹਰ ਘਰ ਵਿਚ ਨੋਕਰੀ ਦਿੱਤੀ ਜਾਵੇਗੀ।ਰਿੰਟੂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਜਨਤਾ ਦੇ ਨਾਲ ਧੋਖਾ ਕੀਤਾ ਹੈ। ਚੌਣਾਂ ਵਿਚ ਜੋ ਵਾਅਦੇ ਕੀਤੇ ਗਏ ਸਨ ਉਨਾਂ ਨੂੰ ਪੁਰਾ ਨਹੀਂ ਕੀਤਾ ਗਿਆ ਹੈ।ਹੁਣ ਚੌਣ ਨਜਦੀਕ ਆ ਰਹੇ ਹਨ ਤਾ ਅੱਧੇ-ਅਧੂਰੇ ਪ੍ਰੋਜੇਕਟ ਦੇ ਉਦਘਾਟਨ ਕਰ ਦਿੱਤੇ ਜਾਂਦੇ ਹਨ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media