ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ)-ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ-ਸੰਭਾਲ, ਖੁਰਾਕ, ਆਧੁਨਿਕ ਸ਼ੈਡਾਂ ਸਬੰਧੀ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਆਪਣੇ ਫਾਰਮਾਂ ’ਤੇ ਵਧੀਆ ਨਸਲ ਦੇ ਜਾਨਵਰ ਪੈਦਾ ਕਰਨ ਲਈ ਬਨਾਵਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਲਈ ਛੇ ਹਫ਼ਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਹਰਦੀਪ ਸਿੰਘ ਨੇ ਦੱਸਿਆ ਕਿ ਇਸ ਕੋਰਸ ਲਈ ਇੰਟਰਵਿਊ 3 ਜਨਵਰੀ 2017 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮ੍ਰਿਤਸਰ ਵਿਖੇ ਹੋਵੇਗੀ।
ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ।ਇਸ ਕੋਰਸ ਲਈ ਸਿਖਿਆਰਥੀ ਦਸਵੀਂ ਪਾਸ ਅਤੇ ਘੱਟੋ-ਘੱਟ ਪੰਜ ਦੁਧਾਰੂ ਪਸ਼ੂ ਰੱਖਣ ਵਾਲਾ ਬੇਰੁਜ਼ਗਾਰ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ 18 ਤੋਂ 45 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਉਮੀਦਵਾਰ ਇਸ ਕੋਰਸ ਲਈ ਫਾਰਮ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਤੋਂ ਪ੍ਰਾਪਤ ਕਰਕੇ ਅਤੇ ਤਸਦੀਕ ਕਰਵਾ ਕੇ ਇੰਟਰਵਿਊ ਵਿਚ ਭਾਗ ਲੈ ਸਕਦੇ ਹਨ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media