Wednesday, March 11, 2026

ਪ੍ਰਸਿੱਧ ਪੰਜਾਬੀ ਲੋਕ ਗਾਇਕ ਸ਼ਿੰਦਾ ਸ਼ੋਂਕੀ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਲ

ppn2712201608
ਫਾਜ਼ਿਲਕਾ, 27 ਦਸੰਬਰ (ਵਿਨੀਤ ਅਰੋੜਾ) – ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੁੰਦੇ ਹੋਏ ਪੰਜਾਬ ਦੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਸ਼ਿੰਦਾ ਸ਼ੋਂਕੀ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਫਾਜ਼ਿਲਕਾ ਵਿਧਾਨਸਭਾ ਤੋਂ ਆਪ ਉਮੀਦਵਾਰ ਸਮਰਬੀਰ ਸਿੰਘ ਅਤੇ ਆਪ ਪਾਰਟੀ ਦੇ ਫਿਰੋਜ਼ਪੁਰ ਆਬਜਰਵਰ ਪੰਕਜ ਰੰਗਾ ਨੇ ਪਾਰਟੀ ਵਿਚ ਸ਼ਾਮਲ ਕੀਤਾ। ਸ਼ਿੰਦਾ ਸ਼ੋਂਕੀ ਦੇ ਆਪ ਪਾਰਟੀ ਵਿਚ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਨੂੰ ਫਾਜ਼ਿਲਕਾ ਵਿਧਾਨਸਭਾ ਤੋਂ ਬਹੁਤ ਵੱਡਾ ਝਟਕਾ ਲੱਗਿਆ ਹੈ। ਆਪ ਪਾਰਟੀ ਵਿਚ ਸ਼ਾਮਲ ਹੋਏ ਲੋਕ ਗਾਇਕ ਸ਼ਿੰਦਾ ਸ਼ੋਂਕੀ ਨੇ ਕਿਹਾ ਕਿ ਉਹ ਕਈ ਸਾਲ ਕਾਂਗਰਸ ਪਾਰਟੀ ਵਿਚ ਰਹਿਕੇ ਪਾਰਟੀ ਦੀ ਸੇਵਾ ਕਰ ਚੁੱਕੇ ਹਨ, ਪਰ ਪੰਜਾਬ ਦੇ ਵਿਕਾਸ ਲਈ ਕਾਂਗਰਸ ਪਾਰਟੀ ਅਤੇ ਅਕਾਲੀ ਭਾਜਪਾ ਸਰਕਾਰ ਨੇ ਕੁਝ ਨਹੀਂ ਕੀਤਾ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਸੱਚੇ ਮਨ ਨਾਲ ਸੇਵਾ ਕਰਨੀ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਦੇ ਲੋਕਾਂ ਦੀ ਕਿਸਮਤ ਚੰਗੀ ਹੈ ਕਿ ਆਪ ਪਾਰਟੀ ਨੇ ਸਾਫ਼ ਸੁਥਰੀ ਛਵੀ ਵਾਲੇ, ਇਮਾਨਦਾਰ ਅਤੇ ਲੋਕਾਂ ਦੇ ਹਮਦਰਦ ਨੋਜ਼ਵਾਨ ਵਰਗ ਦੇ ਸਮਰਬੀਰ ਸਿੰਘ ਨੂੰ ਚੋਣ ਲੜਨ ਦਾ ਮੌਕਾ ਦਿੱਤਾ। ਜਿਸ ਨੂੰ ਫਾਜ਼ਿਲਕਾ ਦੇ ਲੋਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਸੇ ਸੋਚ ਅਤੇ ਸਮਰਬੀਰ ਸਿੰਘ ਦੀ ਸਾਫ਼ ਛਵੀ ਨੂੰ ਵੇਖਦੇ ਹੋਏ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ ਅਤੇ ਆਪ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਉਹ ਹਰ ਕੋਸ਼ਿਸ਼ ਕਰਨਗੇ। ਇਸ ਮੌਕੇ ਫਾਜ਼ਿਲਕਾ ਵਿਧਾਨਸਭਾ ਤੋਂ ਉਮੀਦਵਾਰ ਸਮਰਬੀਰ ਸਿੰਘ ਨੇ ਕਿਹਾ ਕਿ ਸ਼ਿੰਦਾ ਸ਼ੋਂਕੀ ਦੇ ਪਾਰਟੀ ਵਿਚ ਸ਼ਾਲ ਹੋਣ ਤੇ ਉਹ ਉਨ੍ਹਾਂ ਦਾ ਸਵਾਗਤ ਕਰਦੇ ਹਨ ਅਤੇ ਉਨ੍ਹਾਂ ਦਾ ਜੋ ਵੀ ਪਾਰਟੀ ਵਿਚ ਮਾਨ ਸਨਮਾਨ ਬਣਦਾ ਹੈ ਉਨ੍ਹਾਂ ਨੂੰ ਦੁਆਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੱਚੀ ਸੋਚ ਨੂੰ ਵੇਖਦੇ ਹੋਏ ਆਉਣ ਵਾਲੇ ਸਮੇਂ ਵਿਚ ਕਈ ਹੋਰ ਲੋਕ ਵੀ ਪਾਰਟੀ ਵਿਚ ਸ਼ਾਮਲ ਹੋਣਗੇ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply